Monday, May 1, 2017

                                       ਨਾਗਪੁਰੀ ਏਜੰਡਾ
            ਕੌਮੀ ਪੁਰਸਕਾਰਾਂ 'ਤੇ ਭਗਵਾਂ ਰੰਗ ਚਾੜਿਆ
                                      ਚਰਨਜੀਤ ਭੁੱਲਰ
ਬਠਿੰਡਾ : ਮੋਦੀ ਸਰਕਾਰ ਨੇ ਕੌਮੀ ਪੁਰਸਕਾਰਾਂ 'ਤੇ ਵੀ ਭਗਵਾਂ ਰੰਗ ਚਾੜ ਦਿੱਤਾ ਹੈ ਜਿਸ ਦਾ ਪੰਜਾਬ ਸਰਕਾਰ ਨੇ ਵਿਰੋਧ ਕੀਤਾ ਹੈ। ਪੰਚਾਇਤੀ ਰਾਜ ਮੰਤਰਾਲੇ ਤਰਫ਼ੋਂ ਜੋ ਹਾਲ 'ਚ ਹੀ ਕੌਮੀ ਪੁਰਸਕਾਰ ਦਿੱਤੇ ਗਏ ਹਨ, ਉਨ•ਾਂ ਪੁਰਸਕਾਰਾਂ ਦਾ ਨਾਮ ਭਾਰਤੀ ਜਨ ਸੰਘ ਦੇ ਮਰਹੂਮ ਪ੍ਰਧਾਨ ਤੇ ਪ੍ਰਚਾਰਕ ਦੀਨ ਦਿਆਲ ਉਪਾਧਿਆਏ ਅਤੇ ਜਨ ਸੰਘ ਦੇ ਪ੍ਰਚਾਰ ਨਾਨਾ ਜੀ ਦੇਸ਼ਮੁਖ ਦੇ ਨਾਮ 'ਤੇ ਰੱਖ ਦਿੱਤਾ ਗਿਆ ਹੈ। ਲਖਨਊ ਵਿਚ 24 ਅਪਰੈਲ ਨੂੰ 'ਪੰਚਾਇਤ ਸਸ਼ਕਤੀਕਰਨ ਪੁਰਸਕਾਰ' ਅਤੇ 'ਰਾਸ਼ਟਰੀਆ ਗੌਰਵ ਗਰਾਮ ਸਭਾ ਪੁਰਸਕਾਰ' ਦਿੱਤੇ ਗਏ ਹਨ। ਪੰਚਾਇਤਾਂ ਦੀ ਹੌਸਲਾ ਅਫਜਾਈ ਲਈ ਦੇਸ਼ ਭਰ ਵਿਚ ਇਹ ਕੌਮੀ ਪੁਰਸਕਾਰ ਹਰ ਵਰੇ• ਦਿੱਤੇ ਜਾਂਦੇ ਹਨ। ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਕਰੀਬ 900 ਕੌਮੀ ਪੁਰਸਕਾਰ ਦਿੱਤੇ ਗਏ ਹਨ। ਕੌਮੀ ਸਮਾਗਮਾਂ 'ਚ ਪੰਜਾਬ ਨੂੰ 10 ਕੌਮੀ ਪੁਰਸਕਾਰ ਦਿੱਤੇ ਗਏ ਹਨ ਜਦੋਂ ਕਿ ਕੁੱਲ 25 ਪੁਰਸਕਾਰ ਸਨ। ਇਨ•ਾਂ ਪੁਰਸਕਾਰਾਂ ਤੋਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਨੇ ਕੌਮੀ ਪੁਰਸਕਾਰਾਂ ਦਾ ਨਾਮਕਰਨ ਆਰਐਸਐਸ ਪ੍ਰਚਾਰਕਾਂ ਦੇ ਨਾਮ ਤੇ ਕਰ ਦਿੱਤਾ ਗਿਆ ਹੈ। ਹੁਣ ਇਨ•ਾਂ ਪੁਰਸਕਾਰਾਂ ਦਾ ਨਾਮ 'ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ' ਅਤੇ 'ਨਾਨਾ ਜੀ ਦੇਸ਼ਮੁਖ ਰਾਸ਼ਟਰੀਆਂ ਗੌਰਵ ਗਰਾਮ ਸਭਾ ਪੁਰਸਕਾਰ' ਹੋ ਗਿਆ ਹੈ।
                        ਇਨ•ਾਂ ਪੁਰਸਕਾਰਾਂ 'ਤੇ ਭਾਰਤੀਆ ਜਨ ਸੰਘ ਦੇ ਮਰਹੂਮ ਪ੍ਰਧਾਨ ਦੀਨ ਦਿਆਲ ਉਪਾਧਿਆਏ  ਅਤੇ ਨਾਨਾ ਜੀ ਦੇਸ਼ਮੁਖ ਦੀ ਤਸਵੀਰ ਵੀ ਛਾਪੀ ਗਈ ਹੈ। ਤਕਰੀਬਨ ਸਰਪੰਚ ਹੀ ਇਨ•ਾਂ ਸ਼ਖਸੀਅਤਾਂ ਤੋਂ ਬੇਖ਼ਬਰ ਸਨ। ਜਦੋਂ ਕਿ ਪਿਛਲੇ ਵਰਿ•ਆਂ ਵਿਚ ਇਹ ਇਨ•ਾਂ ਪੁਰਸਕਾਰਾਂ ਦਾ ਨਾਮ ਕਿਸੇ ਸ਼ਖਸੀਅਤ ਨਾਲ ਨਹੀਂ ਜੁੜਦਾ ਸੀ। ਭਾਜਪਾ ਵਲੋਂ ਭਾਰਤੀ ਜਨ ਸੰਘ ਦੇ ਦੂਸਰੇ ਪ੍ਰਧਾਨ ਦੀਨ ਦਿਆਲ ਉਪਾਧਿਆਏ ਦੀ 25 ਸਤੰਬਰ 2016 ਤੋਂ 25 ਸਤੰਬਰ 2017 ਤੱਕ ਜਨਮ ਸ਼ਤਾਬਦੀ ਮਨਾਈ ਜਾ ਰਹੀ ਹੈ ਅਤੇ ਇਹ ਐਵਾਰਡ ਵੀ ਉਸੇ ਸ਼ਤਾਬਦੀ ਪ੍ਰੋਗਰਾਮਾਂ ਵਜੋਂ ਸਮਰਪਿਤ ਕੀਤੇ ਗਏ ਹਨ। ਪੰਚਾਇਤੀ ਰਾਜ ਮੰਤਰਾਲੇ ਦੇ ਸੰਯੁਕਤ ਸਕੱਤਰ ਡਾ.ਡੀ.ਕੇ.ਸ਼ਰਮਾ ਤਰਫ਼ੋਂ 7 ਅਪਰੈਲ 2017 ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਜੋ ਪੱਤਰ ਭੇਜਿਆ ਗਿਆ ਸੀ, ਉਨ•ਾਂ 'ਚ ਸਿਰਫ਼ 'ਪੰਚਾਇਤ ਸਸ਼ਕਤੀਕਰਨ ਪੁਰਸਕਾਰ' ਅਤੇ 'ਰਾਸ਼ਟਰੀਆ ਗੌਰਵ ਗਰਾਮ ਸਭਾ ਪੁਰਸਕਾਰ' ਦਾ ਜ਼ਿਕਰ ਹੀ ਕੀਤਾ ਗਿਆ ਸੀ। ਲਖਨਊ ਵਿਚ ਜੋ ਪੁਰਸਕਾਰ ਦਿੱਤੇ ਗਏ ਹਨ, ਉਹ ਆਰ.ਐਸ.ਐਸ ਪ੍ਰਚਾਰਕ ਮਰਹੂਮ ਦੀਨ ਦਿਆਲ ਉਪਾਧਿਆਏ ਅਤੇ ਨਾਨਾ ਜੀ ਦੇਸ਼ਮੁਖ ਦੇ ਨਾਮ 'ਤੇ ਹਨ ਜਿਨ•ਾਂ ਤੇ ਉਨ•ਾਂ ਦੀ ਤਸਵੀਰ ਵੀ ਛਪੀ ਹੋਈ ਹੈ।
                        ਮਾਨਸਾ ਜ਼ਿਲ•ੇ ਦੇ ਪਿੰਡ ਤਾਮਕੋਟ ਦੇ ਸਰਪੰਚ ਰਣਜੀਤ ਸਿੰਘ ਨੂੰ ਐਤਕੀਂ ਚੌਥੀ ਦਫਾ ਕੌਮੀ ਪੁਰਸਕਾਰ ਮਿਲਿਆ ਹੈ। ਸਰਪੰਚ ਰਣਜੀਤ ਸਿੰਘ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੇ ਐਤਕੀਂ ਪੁਰਸਕਾਰਾਂ ਦਾ ਭਗਵਾਂਕਰਨ ਕਰ ਦਿੱਤਾ ਹੈ ਜਦੋਂ ਕਿ ਉਸ ਨੂੰ ਪਿਛਲੇ ਵਰਿ•ਆਂ ਵਿਚ ਮਿਲੇ ਕੌਮੀ ਐਵਾਰਡ ਇਸ ਤੋਂ ਨਿਰਲੇਪ ਸਨ। ਉਨ•ਾਂ ਆਖਿਆ ਕਿ ਪੁਰਸਕਾਰ ਨੂੰ ਕਿਸੇ ਕੱਟੜ ਸੋਚ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ ਹੈ। ਭਾਜਪਾ ਯੁਵਾ ਮੋਰਚਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਮੌਜੂਦਾ ਜ਼ਿਲ•ਾ ਪ੍ਰਧਾਨ ਮੋਹਿਤ ਗੁਪਤਾ ਦਾ ਕਹਿਣਾ ਸੀ ਕਿ ਪੰਡਿਤ ਦੀਨ ਦਿਆਲ ਉਪਾਧਿਆਏ ਉਚ ਵਿਚਾਰਧਾਰਾ ਦੇ ਮਾਲਕ ਸਨ ਜਿਨ•ਾਂ ਨੇ ਪੂਰਾ ਜੀਵਨ ਪਿੰਡਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਤੇ ਲਾ ਦਿੱਤਾ ਅਤੇ ਹਮੇਸ਼ਾ ਗਰੀਬੀ ਰੇਖਾ ਤੋਂ ਹੇਠਾਂ ਵਸਦੇ ਤਬਕੇ ਦੀ ਗੱਲ ਕੀਤੀ। ਨਾਨਾ ਜੀ ਦੇਸ਼ਮੁਖ ਨੇ ਸਮਾਜ ਸੇਵਾ ਖਾਤਰ ਕੇਂਦਰੀ ਮੰਤਰੀ ਦਾ ਅਹੁਦਾ ਠੁਕਰਾ ਦਿੱਤਾ ਸੀ। ਉਨ•ਾਂ ਦੇ ਨਾਮ 'ਤੇ ਐਵਾਰਡ ਦਾ ਨਾਮ ਰੱਖਣਾ ਹਰ ਪੱਖੋਂ ਜਾਇਜ਼ ਹਨ ਕਿਉਂਕਿ ਉਨ•ਾਂ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।
                                             ਸਿਆਸੀ ਪੁੱਠ ਨਾ ਚਾੜੋ• : ਬਾਜਵਾ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਕੌਮੀ ਗੌਰਵ ਵਾਲੇ ਪੁਰਸਕਾਰਾਂ ਨੂੰ ਭਾਜਪਾਈ ਪੁੱਠ ਚਾੜ ਰਹੀ ਹੈ ਜੋ ਬਿਲਕੁਲ ਗਲਤ ਹੈ। ਉਨ•ਾਂ ਆਖਿਆ ਕਿ ਕੌਮੀ ਪੁਰਸਕਾਰ ਤਾਂ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਦੇ ਨਾਮ ਤੇ ਹੋਣੇ ਚਾਹੀਦੇ ਹਨ। ਉਨ•ਾਂ ਆਖਿਆ ਕਿ ਪੰਚਾਇਤਾਂ ਨੂੰ ਦਿੱਤੇ ਜਾਣ ਵਾਲੇ ਕੌਮੀ ਪੁਰਸਕਾਰ ਵੀ ਆਰਐਸਐਸ ਪ੍ਰਚਾਰਕ ਦੇ ਨਾਮ ਤੇ ਦਿੱਤੇ ਗਏ ਹਨ ਜੋ ਕਿਸੇ ਪੱਖੋਂ ਠੀਕ ਨਹੀਂ ਹੈ ਅਤੇ ਉਹ ਇਸ ਦਾ ਡਟਵਾਂ ਵਿਰੋਧ ਕਰਦੇ ਹਨ।

1 comment:

  1. ਜਦੋ ਦੀ bjp ਜਿਤੀ ਹੈ ਦਿਲੀ ਵਿਚ ਉਦੋ ਦਾ RSS ਦਾ ਮੋਹਨ ਭਾਗਵਤ ਹੀ ਅਸਲੀ Prime Minister ਹੈ. ਸਾਰੇ ਉਸ ਦੇ ਪੈਰੀ ਹਥ ਲਾਓਦੇ ਹਨ, ਮੋਦੀ, ਰਾਜਨਾਥ ਸਿੰਘ, ਅਮਿਤ ਸ਼ਾਹ, ਸਾਬਕਾ ਰਖਿਆ ਮੰਤਰੀ, ਸਿਖਿਆ ਮੰਤਰੀ,ਅਮਿਤਾਭ ਬਚਨ, ਟਾਟਾ, ਬਾਦਲ...

    Google ਕਰਕੇ ਵੇਖ ਲਵੋ ਕਿਸੇ ਦਾ ਨਾਮ ਤੇ ਭਾਗਵਤ ਦਾ ਨਾਮ...

    education ਦਾ ਭਗਵਾ ਕਰਣ, ਹਿਸਟੋਰੀ ਦਾ ਭਗਵਾ ਕਰਣ, law ਦਾ ਭਗਵਾ ਕਰਣ..bollywood, t.v ਦਾ ਭਗਵਾ ਕਰਣ..ਕੁਝ ਬਾਕੀ ਰਹਿ ਗਿਆ?

    ReplyDelete