ਕੁਰਸੀ ਖਾਤਰ ਅੰਮ੍ਰਿਤ ਛਕਣ ਲੱਗੇ
ਚਰਨਜੀਤ ਭੁੱਲਰ
ਬਠਿੰਡਾ : ਸ਼੍ਰੋਮਣੀ ਕਮੇਟੀ ਦੀ ਟਿਕਟ ਦੇ ਚਾਹਵਾਨ ਹੁਣ ਅੰਮ੍ਰਿਤ ਛੱਕਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਵਲੋਂ ਜਿਨ੍ਹਾਂ ਨੂੰ ਸ੍ਰੋਮਣੀ ਕਮੇਟੀ ਦੀ ਟਿਕਟ ਦੇ ਵੀ ਦਿੱਤੀ ਗਈ ਹੈ, ਉਹ ਵੀ ਹੁਣ ਅੰਮ੍ਰਿਤ ਪਾਨ ਕਰ ਰਹੇ ਹਨ। ਪਤਾ ਲੱਗਾ ਹੈ ਕਿ ਮਾਲਵੇ 'ਚ ਕਰੀਬ ਇੱਕ ਦਰਜ਼ਨ ਚਾਹਵਾਨਾਂ ਵਲੋਂ ਪਿਛਲੇ ਦਿਨ੍ਹੀਂ ਅੰਮ੍ਰਿਤ ਪਾਨ ਕੀਤਾ ਗਿਆ ਹੈ।ਤਖਤ ਦਮਦਮਾ ਸਾਹਿਬ ਵਿਖੇ ਹਰ ਐਤਵਾਰ ਅਤੇ ਮੱਸਿਆ ਨੂੰ ਪੰਜ ਪਿਆਰਿਆ ਵਲੋਂ ਅੰਮ੍ਰਿਤ ਛਕਾਇਆ ਜਾਂਦਾ ਹੈ। ਅੱਜ ਐਤਵਾਰ ਦਾ ਦਿਨ ਸੀ ਅਤੇ ਇਸ ਦਿਨ 'ਤੇ ਤਖਤ ਦਮਦਮਾ ਸਾਹਿਬ ਵਿਖੇ ਕਰੀਬ 111 ਪ੍ਰਾਣੀਆਂ ਵਲੋਂ ਅੰਮ੍ਰਿਤ ਛਕਿਆ ਗਿਆ ਹੈ। ਸ੍ਰੋਮਣੀ ਕਮੇਟੀ ਦੇ ਤਿੰਨ ਉਮੀਦਵਾਰਾਂ ਵਲੋਂ ਵੀ ਅੱਜ ਤਖਤ ਦਮਦਮਾ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ ਗਿਆ, ਜਿਨ੍ਹਾਂ ਨੂੰ ਸ੍ਰੋਮਣੀ ਅਕਾਲੀ ਦਲ ਵੱਲੋਂ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਦੇ ਨਾਂ ਅਕਾਲੀ ਦਲ ਵਲੋਂ ਐਲਾਨੀ 64 ਉਮੀਦਵਾਰਾਂ ਦੀ ਸੂਚੀ ਵਿੱਚ ਆ ਗਏ ਹਨ। ਇਨ੍ਹਾਂ 'ਚ ਦੋ ਉਮੀਦਵਾਰ ਹਰਿਆਣਾ ਦੇ ਹਨ ਜਦੋਂ ਕਿ ਇੱਕ ਬਠਿੰਡਾ ਸੰਸਦੀ ਹਲਕੇ ਚੋਂ ਹੈ।ਦੱਸਣਯੋਗ ਹੈ ਕਿ ਪੰਜ ਪਿਆਰਿਆਂ ਵਲੋਂ ਜਿਨ੍ਹਾਂ ਨੂੰ ਅੰਮ੍ਰਿਤ ਪਾਨ ਕਰਾਇਆ ਜਾਂਦਾ ਹੈ, ਉਨ੍ਹਾਂ ਨੂੰ ਬਕਾਇਦਾ ਇੱਕ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ। ਉਮੀਦਵਾਰਾਂ ਨੂੰ ਇਸ ਸਰਟੀਫਿਕੇਟ ਦੀ ਖਾਸ ਕਰਕੇ ਜਰੂਰਤ ਹੁੰਦੀ ਹੈ। ਮਾਲਵਾ ਇਲਾਕੇ ਦੇ ਬਹੁਤੇ ਹਲਕਿਆਂ ਲਈ ਉਮੀਦਵਾਰ ਸ੍ਰੋਮਣੀ ਅਕਾਲੀ ਦਲ ਵਲੋਂ ਹਾਲੇ ਐਲਾਨੇ ਜਾਣੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਭਲਕੇ ਸ੍ਰੋਮਣੀ ਅਕਾਲੀ ਦਲ ਵਲੋਂ ਬਾਕੀ ਹਲਕਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।
ਤਖਤ ਦਮਦਮਾ ਸਾਹਿਬ ਵਿਖੇ ਅੱਜ ਸ੍ਰੋਮਣੀ ਅਕਾਲੀ ਦਲ ਦੇ ਹਰਿਆਣਾ ਚੋਂ ਉਮੀਦਵਾਰ ਜਗਸੀਰ ਸਿੰਘ ਜਿਸ ਨੂੰ ਡਬਵਾਲੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ, ਨੇ ਪੰਜ ਪਿਆਰਿਆ ਤੋਂ ਅੰਮ੍ਰਿ੍ਰਤ ਛਕਿਆ ਹੈ। ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ ਹਲਕੇ ਤੋਂ ਉਮੀਦਵਾਰ ਪ੍ਰਕਾਸ਼ ਸਿੰਘ ਸਾਹੂਵਾਲ ਨੇ ਵੀ ਅੱਜ ਤਖਤ ਦਮਦਮਾ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ ਹੈ। ਸ੍ਰੋਮਣੀ ਅਕਾਲੀ ਦਲ ਦੇ ਹਲਕਾ ਬੁਢਲਾਡਾ ਤੋਂ ਹਲਕਾ ਇੰਚਾਰਜ ਹਰਬੰਤ ਸਿੰਘ ਦਾਤੇਵਾਸ ਦੀ ਧਰਮਪਤਨੀ ਬੀਬੀ ਜਸਵੀਰ ਕੌਰ ਜਿਸ ਨੂੰ ਅਕਾਲੀ ਦਲ ਵਲੋਂ ਸ੍ਰੋਮਣੀ ਕਮੇਟੀ ਲਈ ਉਮੀਦਵਾਰ ਬਣਾਇਆ ਗਿਆ ਹੈ, ਨੇ ਵੀ ਤਖਤ ਦਮਦਮਾ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ ਹੈ। ਧਰਮ ਪ੍ਰਚਾਰ ਕਮੇਟੀ ਦੇ ਸਬ ਆਫਿਸ ਤਲਵੰਡੀ ਸਾਬੋ ਦੇ ਇੰਚਾਰਜ ਸ੍ਰ. ਭਰਪੂਰ ਸਿੰਘ ਨੇ ਦੱਸਿਆ ਕਿ ਹਰ ਐਤਵਾਰ ਤਖਤ ਸਾਹਿਬ 'ਤੇ ਪੰਜ ਪਿਆਰਿਆ ਵਲੋਂ ਅੰਮ੍ਰਿਤ ਪਾਨ ਕਰਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਤਿੰਨ ਉਮੀਦਵਾਰਾਂ ਵਲੋਂ ਅੰਮ੍ਰਿਤ ਛਕਿਆ ਗਿਆ ਹੈ ਜਿਨ੍ਹਾਂ ਨੂੰ ਪੰਜ ਪਿਆਰਿਆ ਵਲੋਂ ਸਰਟੀਫਿਕੇਟ ਵੀ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਅੱਜ ਹੋਰ ਪ੍ਰਾਣੀਆਂ ਨੇ ਵੀ ਅੰਮ੍ਰਿਤ ਪਾਨ ਕੀਤਾ ਹੈ ਪ੍ਰੰਤੂ ਉਹ ਟਿਕਟ ਦੇ ਦਾਅਵੇਦਾਰ ਸਨ ਜਾਂ ਨਹੀਂ,ਇਸ ਬਾਰੇ ਕੁਝ ਨਹੀਂ ਆਖਿਆ ਜਾ ਸਕਦਾ ਹੈ। ਸੂਤਰ ਦੱਸਦੇ ਹਨ ਕਿ ਇੱਕ ਚਾਹਵਾਨ ਵਲੋਂ ਪਿਛਲੇ ਐਤਵਾਰ ਵੀ ਅੰਮ੍ਰਿਤ ਪਾਨ ਕੀਤਾ ਗਿਆ ਹੈ। ਬਠਿੰਡਾ ਹਲਕੇ ਤੋਂ ਟਿਕਟ ਦੇ ਚਾਹਵਾਨਾਂ ਨੇ ਵੀ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨਾਲ ਪਿਛਲੇ ਦਿਨ੍ਹਾਂ ਤੋਂ ਨੇੜਤਾ ਵਧਾਈ ਹੋਈ ਹੈ।
ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਅੱਜ ਬਠਿੰਡਾ 'ਚ ਆਖਿਆ ਕਿ ਇਨ੍ਹਾਂ ਸ੍ਰੋਮਣੀ ਕਮੇਟੀ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਉਨ੍ਹਾਂ ਪ੍ਰਵਾਰਾਂ ਨੂੰ ਟਿਕਟ ਦੇਵੇ ਜੋ ਪ੍ਰਵਾਰ ਗੁਰਸਿੱਖ ਹਨ ਜਿਨ੍ਹਾਂ ਵਿਅਕਤੀਆਂ ਦੇ ਬੱਚੇ ਗੁਰਸਿੱਖ ਹਨ। ਉਨ੍ਹਾਂ ਆਖਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਬੱਚੇ ਪਤਿਤ ਹਨ, ਉਨ੍ਹਾਂ ਨੂੰ ਸ੍ਰੋਮਣੀ ਕਮੇਟੀ ਦੀ ਟਿਕਟ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿ ਜੋ ਵਿਅਕਤੀ ਪਹਿਲਾਂ ਹੀ ਗੁਰਸਿੱਖ ਹਨ ਅਤੇ ਅੰਮ੍ਰਿਤਧਾਰੀ ਹਨ, ਉਨ੍ਹਾਂ ਨੂੰ ਟਿਕਟ ਦਿੱਤੀ ਜਾਣੀ ਚਾਹੀਦੀ ਹੈ। ਜੋ ਵਿਕਅਤੀ ਹੁਣ ਟਿਕਟ ਦੇ ਲਾਲਚ ਵਸ ਅੰਮ੍ਰਿਤ ਪਾਨ ਕਰਦਾ ਹੈ, ਉਸ ਨੂੰ ਟਿਕਟ ਦੇਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ੱਸਣਯੋਗ ਹੈ ਕਿ ਹਲਕਾ ਭਗਤਾ ਇਸ ਮਾਮਲੇ ਤੋਂ ਕਾਫੀ ਚਰਚਾ ਵਿੱਚ ਆ ਗਿਆ ਹੈ ਜਿਥੋਂ ਕਿ ਉਸ ਵਿਅਕਤੀ ਨੂੰ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ ਜਿਸ ਦੇ ਬੱਚੇ ਪਤਿਤ ਹਨ ਅਤੇ ਇਹ ਵਿਅਕਤੀ ਪਹਿਲਾਂ ਵੀ ਅਕਾਲੀ ਦਲ ਦੇ ਖਿਲਾਫ ਨਿੱਤਰ ਚੁੱਕਾ ਹੈ। ਸੂਤਰ ਦੱਸਦੇ ਹਨ ਕਿ ਇੱਕ ਪੁਰਾਣੇ ਉਮੀਦਵਾਰ ਨੂੰ ਟਿਕਟ ਮਿਲਣ ਦੀ ਸੰਭਾਵਨਾ ਹੈ ਜਦੋਂ ਕਿ ਤਲਵੰਡੀ ਸਾਬੋ ਤੋਂ ਮੋਹਨ ਸਿੰਘ ਬੰਗੀ ਦੀ ਟਿਕਟ ਐਲਾਨੀ ਜਾ ਚੁੱਕੀ ਹੈ। ਬਠਿੰਡਾ ਜ਼ਿਲ੍ਹੇ 'ਚ ਨੌਜਵਾਨਾਂ ਨੂੰ ਵੀ ਸ੍ਰੋਮਣੀ ਕਮੇਟੀ ਦੀ ਇੱਕ ਟਿਕਟ ਮਿਲਣ ਦੀ ਉਮੀਦ ਹੈ। ਅਗਰ ਨੌਜਵਾਨ ਇਸ ਤੋਂ ਵਾਂਝਾ ਰਹਿੰਦਾ ਹੈ ਤਾਂ ਇਸ ਦਾ ਘਾਟਾ ਵੀ ਸ੍ਰੋਮਣੀ ਅਕਾਲੀ ਦਲ ਨੂੰ ਝੱਲਣਾ ਪੈ ਸਕਦਾ ਹੈ।

a mantri ne 22g, ehna da koi deen dhram ni hunda.
ReplyDeleteਵਾਹ ਜੀ ਵਾਹ ਇਹ ਤਾਂ ਕਮਾਲ ਹੋ ਗਿਆ
ReplyDelete