ਅੰਦਰਲੀ ਗੱਲ
ਖੁੱਲੇ ਗੱਫੇ ਛਕਦੇ ਨੇ ਐਮ.ਐਲ.ਏ
ਚਰਨਜੀਤ ਭੁੱਲਰ
ਬਠਿੰਡਾ : ਪੰਜਾਬ ਦੇ ਵਿਧਾਇਕਾਂ ਦੇ ਭੱਤੇ ਬਿਨ•ਾਂ ਰੌਲ਼ੇ ਰੱਪੇ ਤੋਂ ਛੜੱਪੇ ਮਾਰ ਮਾਰ ਕੇ ਵੱਧ ਰਹੇ ਹਨ। ਸਰਕਾਰੀ ਖ਼ਜ਼ਾਨੇ ਚੋਂ ਕਰੀਬ 55 ਲੱਖ ਰੁਪਏ ਇੱਕ ਵਿਧਾਇਕ ਦੀ ਜੇਬ 'ਚ ਪੰਜ ਵਰਿ•ਆਂ 'ਚ ਚਲੇ ਜਾਂਦੇ ਹਨ। ਲੰਘੇ 20 ਵਰਿ•ਆਂ 'ਚ ਵਿਧਾਇਕਾਂ ਦੀ ਫਿਕਸ ਤਨਖਾਹ ਤੇ ਭੱਤਿਆਂ 'ਚ ਕਰੀਬ 30 ਗੁਣਾ ਦਾ ਵਾਧਾ ਹੋਇਆ ਹੈ। ਸਾਲ 1992 'ਚ ਵਿਧਾਇਕਾਂ ਨੂੰ ਫਿਕਸ ਭੱਤੇ ਸਿਰਫ਼ ਦੋ ਹਜ਼ਾਰ ਰੁਪਏ ਮਿਲਦੇ ਸਨ ਜਦੋਂ ਕਿ ਹੁਣ 59,000 ਰੁਪਏ ਪ੍ਰਤੀ ਮਹੀਨਾ ਮਿਲਦੇ ਹਨ। ਵਿਧਾਇਕਾਂ ਦੀ ਸੁੱਖ ਸਹੂਲਤਾਂ ਵਿੱਚ ਵਾਧੇ ਕਰਨ ਵਿੱਚ ਸਰਕਾਰ ਨੇ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਲਟਾ ਵਿਧਾਨ ਸਭਾ 'ਚ ਵਿਧਾਇਕਾਂ ਦੀ ਕਾਰਗੁਜ਼ਾਰੀ ਦਿਨੋਂ ਦਿਨ ਮਨਫ਼ੀ ਹੁੰਦੀ ਜਾ ਰਹੀ ਹੈ। ਵਿਧਾਇਕਾਂ ਦੇ ਭੱਤਿਆਂ 'ਚ ਵਾਧੇ ਦੇ ਮਾਮਲੇ 'ਤੇ ਵਿਧਾਨ ਸਭਾ 'ਚ ਕਦੇ ਕੋਈ ਰੌਲਾ ਨਹੀਂ ਪਿਆ ਹੈ। ਫਿਕਸ ਭੱਤਿਆਂ ਤੋਂ ਇਲਾਵਾ ਇੱਕ ਵਿਧਾਇਕ ਨੂੰ ਹੁਣ ਦੋ ਲੱਖ ਰੁਪਏ ਸਲਾਨਾ ਪ੍ਰਾਈਵੇਟ ਸਫ਼ਰ ਦਾ ਖਰਚਾ ਵੀ ਮਿਲਦਾ ਹੈ ਅਤੇ ਇੱਕ ਵਿਧਾਇਕ ਔਸਤਨ 1.50 ਲੱਖ ਰੁਪਏ ਟੀ.ਏ/ਡੀ.ਏ ਤੋਂ ਇਲਾਵਾ ਔਸਤਨ 30 ਹਜ਼ਾਰ ਰੁਪਏ ਹਾਲਟਿੰਗ ਅਲਾਊਂਸ ਵੀ ਲੈ ਲੈਂਦਾ ਹੈ। ਸਭ ਨੂੰ ਮਿਲਾ ਲਈਏ ਤਾਂ ਇੱਕ ਵਿਧਾਇਕ ਨੂੰ ਕਰੀਬ 10.88 ਲੱਖ ਰੁਪਏ ਸਲਾਨਾ ਦੀ ਤਨਖਾਹ ਤੇ ਭੱਤੇ ਮਿਲਦੇ ਹਨ। ਪੰਜ ਵਰਿ•ਆਂ ਦੀ ਗੱਲ ਕਰੀਏ ਤਾਂ ਇੱਕ ਵਿਧਾਇਕ ਖ਼ਜ਼ਾਨੇ ਚੋਂ 54.40 ਲੱਖ ਰੁਪਏ ਲੈ ਜਾਂਦਾ ਹੈ। ਤੇਲ ਖਰਚ, ਸੁਰੱਖਿਆ ਦਾ ਖਰਚ ਅਤੇ ਵਿਸ਼ੇਸ਼ ਕਮੇਟੀਆਂ ਦੇ ਮੈਂਬਰ ਹੋਣ ਦੇ ਨਾਤੇ ਲਏ ਜਾਣ ਵਾਲੇ ਭੱਤੇ ਇਸ ਤੋਂ ਵੱਖਰੇ ਹਨ। ਆਖਰੀ ਸਮੇਂ ਪੰਜਾਬ ਵਿਧਾਨ ਸਭਾ ਵਲੋਂ 27 ਅਕਤੂਬਰ 2010 ਨੂੰ ਵਿਧਾਇਕਾਂ ਦੇ ਭੱਤਿਆਂ ਵਿੱਚ ਵਾਧਾ ਕੀਤਾ ਗਿਆ ਸੀ। ਉਸ ਮਗਰੋਂ 23 ਸਤੰਬਰ 2011 ਨੂੰ ਟੀ.ਏ 12 ਰੁਪਏ ਤੋਂ ਵਧਾ ਕੇ 15 ਰੁਪਏ ਪ੍ਰਤੀ ਕਿਲੋਮੀਟਰ ਕੀਤਾ ਗਿਆ ਸੀ।
ਪੰਜਾਬ ਵਿਧਾਨ ਸਭਾ ਸਕੱਤਰੇਤ ਤੋਂ ਸੂਚਨਾ ਦੇ ਅਧਿਕਾਰ ਤਹਿਤ ਪ੍ਰਾਪਤ ਵੇਰਵਿਆਂ ਅਨੁਸਾਰ ਵਿਧਾਇਕਾਂ ਨੂੰ 28 ਜੁਲਾਈ 1992 ਤੱਕ ਕੰਪਨਸੈਂਟਰੀ ਅਲਾਊਂਸ ਸਿਰਫ਼ 900 ਰੁਪਏ ਪ੍ਰਤੀ ਮਹੀਨਾ ਮਿਲਦਾ ਸੀ ਜੋ ਕਿ ਹੁਣ 5000 ਰੁਪਏ ਪ੍ਰਤੀ ਮਹੀਨਾ ਮਿਲਦਾ ਹੈ। 22 ਅਪਰੈਲ 2003 ਤੱਕ ਇਹ ਅਲਾਊਂਸ 2500 ਰੁਪਏ ਸੀ। 1992 'ਚ ਜੋ ਹਲਕਾ ਸਕੱਤਰੇਤ ਅਤੇ ਪੋਸਟਲ ਖਰਚਾ 1100 ਰੁਪਏ ਪ੍ਰਤੀ ਮਹੀਨਾ ਮਿਲਦਾ ਸੀ, ਉਹ ਹੁਣ ਵੱਧ ਕੇ 15 ਹਜ਼ਾਰ ਰੁਪਏ ਹੋ ਗਿਆ ਹੈ। ਵਿਧਾਇਕਾਂ ਦਾ ਹਾਲਟਿੰਗ ਅਲਾਊਸ ਚੋਂ ਸਾਲ 1992 ਵਿੱਚ ਇੱਕ ਸੌ ਰੁਪਏ ਪ੍ਰਤੀ ਦਿਨ ਸੀ, ਉਹ ਹੁਣ ਵੱਧ ਕੇ 1000 ਰੁਪਏ ਪ੍ਰਤੀ ਦਿਨ ਹੋ ਗਿਆ ਹੈ। 20 ਸਾਲ ਪਹਿਲਾਂ ਜੋ ਟੀ.ਏ 2 ਰੁਪਏ ਪ੍ਰਤੀ ਕਿਲੋਮੀਟਰ ਮਿਲਦਾ ਸੀ, ਉਹ ਹੁਣ ਵੱਧ ਕੇ 15 ਰੁਪਏ ਪ੍ਰਤੀ ਕਿਲੋਮੀਟਰ ਹੋ ਗਿਆ ਹੈ। ਵਿਧਾਇਕਾਂ ਨੂੰ ਪ੍ਰਾਈਵੇਟ ਸਫ਼ਰ ਦੀ ਸਹੂਲਤ 29 ਜੁਲਾਈ 1992 ਨੂੰ ਦਿੱਤੀ ਗਈ ਜਿਸ ਤਹਿਤ ਵਿਧਾਇਕਾਂ ਨੂੰ ਸਲਾਨਾ 40 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ, ਹੁਣ ਇਸ ਸਹੂਲਤ ਤਹਿਤ ਰਾਸ਼ੀ ਦੋ ਲੱਖ ਰੁਪਏ ਸਲਾਨਾ ਦੀ ਕਰ ਦਿੱਤੀ ਗਈ ਹੈ। ਸਾਲ 2003 ਤੱਕ ਇਹ ਅਲਾਊਂਸ 50 ਹਜ਼ਾਰ ਰੁਪਏ ਸਲਾਨਾ ਤੱਕ ਸਨ। ਪੰਜਾਬ ਸਰਕਾਰ ਵਲੋਂ 23 ਅਪਰੈਲ 2003 ਤੋਂ ਵਿਧਾਇਕਾਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣੀ ਵੀ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਪੰਜ ਹਜ਼ਾਰ ਰੁਪਏ ਦਫ਼ਤਰੀ ਖਰਚਾ, 2000 ਰੁਪਏ ਚਾਹ ਪਾਣੀ ਲਈ ਅਲਾਊਂਸ ਅਤੇ ਇੱਕ ਹਜ਼ਾਰ ਰੁਪਏ ਬਿਜਲੀ ਪਾਣੀ ਦਾ ਬਿੱਲ ਦੇਣਾ ਸ਼ੁਰੂ ਕਰ ਦਿੱਤਾ ਸੀ। ਮੌਜੂਦਾ ਸਰਕਾਰ ਨੇ 27 ਅਕਤੂਬਰ 2010 ਤੋਂ ਵਿਧਾਇਕਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਕੱਤਰੇਤ ਭੱਤਾ ਅਤੇ 10 ਹਜ਼ਾਰ ਰੁਪਏ ਟੈਲੀਫੂਨ ਅਲਾਊਂਸ ਵੀ ਦੇਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਟੀ.ਏ 'ਚ ਦੋ ਵਰਿ•ਆਂ 'ਚ ਹੀ ਕਰੀਬ ਢਾਈ ਗੁਣਾ ਵਾਧਾ ਕਰ ਦਿੱਤਾ ਹੈ। 31 ਦਸੰਬਰ 2009 ਤੱਕ ਟੀ.ਏ ਪ੍ਰਤੀ ਕਿਲੋਮੀਟਰ 6 ਰੁਪਏ ਦਿੱਤਾ ਜਾਂਦਾ ਸੀ ਜੋ ਕਿ ਹੁਣ 15 ਰੁਪਏ ਪ੍ਰਤੀ ਕਿਲੋਮੀਟਰ ਹੋ ਗਿਆ ਹੈ।
ਵਿਧਾਇਕਾਂ ਨੂੰ ਜੋ ਪੈਨਸ਼ਨ ਮਿਲਦੀ ਹੈ,ਉਹ ਵੀ ਵੱਖਰੀ ਹੈ। ਇੱਕ ਦਫ਼ਾ ਜੋ ਵਿਧਾਇਕ ਬਣ ਜਾਂਦਾ ਹੈ, ਉਸ ਨੂੰ 7500 ਰੁਪਏ ਪੈਨਸ਼ਨ ਮਿਲਦੀ ਹੈ। ਉਸ ਮਗਰੋਂ ਉਹ ਜਿੰਨੀ ਦਫ਼ਾ ਵਿਧਾਇਕ ਬਣੇਗਾ,ਉਸ ਦੀ ਪੈਨਸ਼ਨ 'ਚ ਪੰਜ ਪੰਜ ਹਜ਼ਾਰ ਰੁਪਏ ਦਾ ਵਾਧਾ ਹੁੰਦਾ ਜਾਵੇਗਾ। ਸੂਤਰ ਆਖਦੇ ਹਨ ਕਿ ਜਦੋਂ ਵਿਧਾਇਕ ਖ਼ਜ਼ਾਨੇ ਚੋਂ ਮੋਟੀ ਤਨਖਾਹ ਤੇ ਭੱਤੇ ਲੈਂਦੇ ਹਨ ਤਾਂ ਉਹ ਵਿਧਾਨ ਸਭਾ 'ਚ ਆਪਣੀ ਕਾਰਗੁਜ਼ਾਰੀ ਕਿਉਂ ਨਹੀਂ ਦਿਖਾਉਂਦੇ। ਵਿਰੋਧੀ ਧਿਰ ਦੇ ਬਹੁਤੇ ਵਿਧਾਇਕ ਹਲਕਿਆਂ 'ਚ ਚੋਣਾਂ ਵੇਲੇ ਹੀ ਦਿਖਦੇ ਹਨ ਪ੍ਰੰਤੂ ਉਹ ਪੂਰੇ ਪੰਜ ਸਾਲ ਹਲਕਾ ਭੱਤਾ ਵੀ ਲੈਂਦੇ ਰਹਿੰਦੇ ਹਨ ਤੇ ਬਾਕੀ ਭੱਤੇ ਵੀ। ਮੋਟੇ ਅੰਦਾਜ਼ੇ ਅਨੁਸਾਰ ਪੰਜਾਬ ਦੇ ਵਿਧਾਇਕਾਂ ਦੇ ਸਾਰੇ ਭੱਤੇ ਅਤੇ ਖ਼ਰਚਿਆਂ ਦਾ ਭਾਰ ਪੰਜ ਵਰਿ•ਆਂ 'ਚ 100 ਕਰੋੜ ਰੁਪਏ ਤੋਂ ਟੱਪ ਜਾਂਦਾ ਹੈ। ਵਿਰੋਧੀ ਧਿਰ ਵਲੋਂ ਖ਼ਜ਼ਾਨਾ ਖਾਲੀ ਹੋਣ ਦੀ ਰੱਟ ਤਾਂ ਲਾਈ ਜਾਂਦੀ ਹੈ ਪ੍ਰੰਤੂ ਕੋਈ ਵਿਧਾਇਕ ਪੰਜਾਬ ਦੇ ਭਲੇ ਖਾਤਰ ਭੱਤੇ ਲੈਣ ਤੋਂ ਇਨਕਾਰ ਨਹੀਂ ਕਰਦਾ। ਦੂਸਰੀ ਤਰਫ਼ ਬੇਰੁਜ਼ਗਾਰ ਤੇ ਮੁਲਾਜ਼ਮ ਧਿਰਾਂ ਨੂੰ ਆਪਣੇ ਹੱਕ ਖਾਤਰ ਕਦੇ ਟੈਂਕੀ 'ਤੇ ਚੜ•ਨਾ ਪੈਂਦਾ ਹੈ ਅਤੇ ਕਦੇ ਥੱਪੜ ਤੱਕ ਖਾਣੇ ਪੈਂਦੇ ਹਨ। ਫਿਰ ਵੀ ਉਨ•ਾਂ ਦੀ ਕੋਈ ਨਹੀਂ ਸੁਣਦਾ।
ਵਿਧਾਇਕਾਂ ਨੂੰ ਮਿਲਦੇ ਭੱਤੇ
ਤਨਖਾਹ : 15,000 ਰੁਪਏ ਪ੍ਰਤੀ ਮਹੀਨਾ
ਕੰਪਨਸੈਂਟਰੀ ਅਲਾਊਂਸ : 5,000 ਰੁਪਏ ਪ੍ਰਤੀ ਮਹੀਨਾ
ਹਲਕਾ ਸਕੱਤਰੇਤ ਤੇ ਪੋਸਟਲ ਖਰਚ : 15,000 ਰੁਪਏ ਪ੍ਰਤੀ ਮਹੀਨਾ
ਆਫਿਸ ਅਲਾਊਂਸ : 5,000 ਰੁਪਏ ਪ੍ਰਤੀ ਮਹੀਨਾ
ਚਾਹ ਪਾਣੀ ਖਰਚ : 3,000 ਰੁਪਏ ਪ੍ਰਤੀ ਮਹੀਨਾ
ਵਾਟਰ ਐਂਡ ਇਲੈਕਟ੍ਰੀਸਿਟੀ : 1,000 ਰੁਪਏ ਪ੍ਰਤੀ ਮਹੀਨਾ
ਹਾਲਟਿੰਗ ਅਲਾਊਂਸ : 1,000 ਰੁਪਏ ਪ੍ਰਤੀ ਦਿਨ
ਸਕੱਤਰੇਤ ਭੱਤਾ : 5,000 ਰੁਪਏ ਪ੍ਰਤੀ ਮਹੀਨਾ
ਟੈਲੀਫੂਨ ਅਲਾਊਂਸ : 10,000 ਰੁਪਏ ਪ੍ਰਤੀ ਮਹੀਨਾ
ਪ੍ਰਾਈਵੇਟ ਸਫ਼ਰ ਭੱਤਾ : 2,00,000 ਰੁਪਏ ਸਲਾਨਾ
ਟੀ.ਏ : 15 ਰੁਪਏ ਪ੍ਰਤੀ ਕਿਲੋਮੀਟਰ
ਮੈਡੀਕਲ ਭੱਤਾ (ਵਿਧਾਇਕ ਅਤੇ ਉਸ ਦੇ ਪਰਿਵਾਰ ਨੂੰ ਦੇਸ਼ ਵਿਦੇਸ਼ ਤੋਂ ਇਲਾਜ ਕਰਾਉਣ ਵਾਸਤੇ ਮੈਡੀਕਲ ਭੱਤਾ ਦੇਣ ਦੀ ਕੋਈ ਸੀਮਾ ਨਹੀਂ ਹੈ)

No comments:
Post a Comment