ਕੈਂਸਰ ਰਾਹਤ ਫੰਡ
ਪ੍ਰਧਾਨ ਜੀ, ਏਦਾ ਨਾ ਕਰੋ !
ਚਰਨਜੀਤ ਭੁੱਲਰ
ਬਠਿੰਡਾ : ਦੱਖਣੀ ਪੰਜਾਬ ਦੇ ਕੈਂਸਰ ਪੀੜਤਾਂ ਦੇ ਜ਼ਖ਼ਮਾਂ 'ਤੇ ਸ਼੍ਰੋਮਣੀ ਕਮੇਟੀ ਦਾ 'ਕੈਂਸਰ ਰਾਹਤ ਫੰਡ' ਮੱਲ੍ਹਮ ਨਹੀਂ ਲਾ ਸਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਰਾਹਤ ਫੰਡ ਦੀ ਰਕਮ ਆਪਣੇ ਜ਼ਿਲ੍ਹੇ ਲੁਧਿਆਣਾ 'ਚ ਹੀ ਵੰਡੀ ਜਾ ਰਹੀ ਹੈ ਜਦੋਂ ਕਿ ਬਾਕੀ ਪੰਜਾਬ ਦੇ ਕੈਂਸਰ ਮਰੀਜ਼ ਇਸ ਵਿੱਤੀ ਮਦਦ ਤੋਂ ਵਾਂਝੇ ਹੋ ਗਏ ਹਨ। ਕੈਂਸਰ ਭਾਰਤ ਫੰਡ ਵਿਚੋਂ ਕਰੀਬ ਡੇਢ ਮਹੀਨੇ 'ਚ 140 ਕੈਂਸਰ ਪੀੜਤਾਂ ਨੂੰ ਸਹਾਇਤਾ ਦਿੱਤੀ ਗਈ ਜਿਸ 'ਚੋਂ 72 ਕੈਂਸਰ ਪੀੜਤ ਇਕੱਲੇ ਜ਼ਿਲ੍ਹਾ ਲੁਧਿਆਣਾ ਦੇ ਹਨ। ਸ਼੍ਰੋਮਣੀ ਕਮੇਟੀ ਦੇ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ 5 ਅਪਰੈਲ ਤੋਂ 16 ਮਈ 2012 ਤਕ 'ਕੈਂਸਰ ਰਾਹਤ ਫੰਡ' 'ਚ ਮਰੀਜ਼ਾਂ ਦੇ ਇਲਾਜ ਵਾਸਤੇ 31.62 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਜਿਸ 'ਚੋਂ 15.30 ਲੱਖ ਰੁਪਏ ਦੀ ਇਕੱਲੇ ਜ਼ਿਲ੍ਹਾ ਲੁਧਿਆਣਾ ਵਿਚ ਦਿੱਤੇ ਗਏ। ਇਹ ਤੱਥ ਕਿਸੇ ਤੋਂ ਭੁੱਲਿਆ ਨਹੀਂ ਹੈ ਕਿ ਕੈਂਸਰ ਦੀ ਵੱਡੀ ਮਾਰ ਦੱਖਣੀ ਪੰਜਾਬ ਨੂੰ ਝੱਲਣੀ ਪੈ ਰਹੀ ਹੈ। ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ ਆਦਿ ਜ਼ਿਲ੍ਹਿਆਂ ਵਿਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸੇ ਕਰਕੇ ਬੀਕਾਨੇਰ ਜਾਣ ਵਾਲੀ ਰੇਲਗੱਡੀ ਨੂੰ ਕੈਂਸਰ ਐਕਸਪ੍ਰੈਸ ਵਜੋਂ ਜਾਣਿਆ ਜਾਂਦਾ ਹੈ। ਲੁਧਿਆਣਾ ਜ਼ਿਲ੍ਹੇ ਵਿਚ ਇਸ ਲਾਇਲਾਜ ਮਰਜ਼ ਦੇ ਮਰੀਜ਼ ਮੁਕਾਬਲਤਨ ਘੱਟ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਕੈਂਸਰ ਮਰੀਜ਼ਾਂ ਦੀ ਮਦਦ ਵਾਸਤੇ ਰਾਹਤ ਫੰਡ ਕੁਝ ਕੁ ਮਹੀਨੇ ਪਹਿਲਾਂ ਸਥਾਪਿਤ ਕੀਤਾ ਗਿਆ। ਇਸ ਫੰਡ ਲਈ ਦੇਸ਼-ਵਿਦੇਸ਼ 'ਚੋਂ ਵਿੱਤੀ ਮਦਦ ਵੀ ਮਿਲ ਰਹੀ ਹੈ। ਇਹੋ ਫੰਡ ਅੱਗੇ ਕੈਂਸਰ ਮਰੀਜ਼ਾਂ ਨੂੰ ਵੰਡਣ ਦਾ ਉਪਰਾਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸਿਫਾਰਸ਼ 'ਤੇ ਪ੍ਰਧਾਨ ਵੱਲੋਂ ਕੈਂਸਰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਹਰ ਬਿਨੈਕਾਰ ਮਰੀਜ਼ ਨੂੰ 20 ਹਜ਼ਾਰ ਤੋਂ 50 ਹਜ਼ਾਰ ਤਕ ਦੀ ਰਾਸ਼ੀ ਦਿੱਤੀ ਜਾਂਦੀ ਹੈ। ਵੈੱਬਸਾਈਟ ਮੁਤਾਬਕ ਡੇਢ ਮਹੀਨੇ 'ਚ ਵੰਡੇ 31.62 ਲੱਖ ਰੁਪਏ ਵਿਚੋਂ ਹਰਿਆਣਾ ਦੇ ਦੋ, ਹਿਮਾਚਲ ਪ੍ਰਦੇਸ਼ ਦੇ ਇਕ ਅਤੇ ਮੱਧ ਪ੍ਰਦੇਸ਼ ਦੇ ਇਕ ਕੈਂਸਰ ਮਰੀਜ਼ ਨੂੰ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਬਾਕੀ ਰਕਮ ਪੰਜਾਬ ਵਿਚ ਹੀ ਵੰਡੀ ਗਈ ਪਰ ਜ਼ਿਲ੍ਹਾ ਬਠਿੰਡਾ ਦੇ ਬਲਾਕ ਤਲਵੰਡੀ ਸਾਬੋ ਦੇ ਤਿੰਨ ਕੈਂਸਰ ਮਰੀਜ਼ਾਂ ਨੂੰ 20-20 ਹਜ਼ਾਰ ਰੁਪਏ ਦੀ ਵਿੱਤੀ ਮਦਦ ਮਿਲੀ ਹੈ ਜਦੋਂ ਕਿ ਜ਼ਿਲ੍ਹਾ ਮਾਨਸਾ ਦੇ ਦੋ ਕੈਂਸਰ ਮਰੀਜ਼ਾਂ ਨੂੰ ਇਲਾਜ ਲਈ ਮਦਦ ਜਾਰੀ ਕੀਤੀ ਗਈ। ਜ਼ਿਲ੍ਹਾ ਬਰਨਾਲਾ ਦਾ ਅੰਕੜਾ ਵੀ ਦੋ ਹੈ ਜਦੋਂਕਿ ਮੋਗਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਇਕ ਇਕ ਕੈਂਸਰ ਮਰੀਜ਼ ਦੇ ਹਿੱਸੇ ਸ਼੍ਰੋਮਣੀ ਕਮੇਟੀ ਦੀ ਵਿੱਤੀ ਮਦਦ ਆਈ ਹੈ।
ਦੂਜੇ ਸ਼ਬਦਾਂ ਵਿਚ ਕੈਂਸਰ ਦੀ ਮਾਰ ਝੱਲਣ ਵਾਲੇ ਅੱਧੀ ਦਰਜਨ ਜ਼ਿਲ੍ਹਿਆਂ ਦੇ ਸਿਰਫ 11 ਮਰੀਜ਼ਾਂ ਨੂੰ ਹੀ ਸ਼੍ਰੋਮਣੀ ਕਮੇਟੀ ਨੇ ਮਾਲੀ ਮਦਦ ਦਿੱਤੀ। ਦੂਜੇ ਪਾਸੇ ਜ਼ਿਲ੍ਹਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਦੇ ਸਭ ਤੋਂ ਜ਼ਿਆਦਾ ਕੈਂਸਰ ਮਰੀਜ਼ਾਂ ਨੂੰ ਸ਼੍ਰੋਮਣੀ ਕਮੇਟੀ ਨੇ ਵਿੱਤੀ ਮਦਦ ਦਿੱਤੀ ਹੈ।ਇਸ ਸਬੰਧ ਵਿੱਚ ਬਠਿੰਡਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਸੁਖਦੇਵ ਸਿੰਘ ਬਾਹੀਆ ਦਾ ਕਹਿਣਾ ਹੈ ਕਿ ਉਨ੍ਹਾਂ ਤਕ ਕਿਸੇ ਮਰੀਜ਼ ਨੇ ਹਾਲੇ ਤਕ ਪਹੁੰਚ ਨਹੀਂ ਕੀਤੀ ਕਿਉਂਕਿ ਬਹੁਤੇ ਮਰੀਜ਼ ਸ਼੍ਰੋਮਣੀ ਕਮੇਟੀ ਤਰਫੋਂ ਦਿੱਤੀ ਜਾਣ ਵਾਲੀ ਰਕਮ ਨੂੰ ਥੋੜ੍ਹਾ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ ਆਪਣੇ ਅਖਤਿਆਰੀ ਫੰਡਾਂ 'ਚੋਂ ਕੁਝ ਰਕਮ ਹੁਣ 'ਕੈਂਸਰ ਰਾਹਤ ਫੰਡ' ਵਿਚ ਯੋਗਦਾਨ ਦੇ ਰੂਪ ਵਿਚ ਪਾਉਂਦੇ ਹਨ। ਉਂਜ ਵੀ, ਬਹੁਤੇ ਲੋਕਾਂ ਨੂੰ ਇਸ ਰਾਹਤ ਫੰਡ ਬਾਰੇ ਜਾਣਕਾਰੀ ਨਹੀਂ ਹੈ।
ਕੋਈ ਵਿਤਕਰਾ ਨਹੀਂ: ਮੱਕੜ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਕਹਿਣਾ ਸੀ ਕਿ ਕੈਂਸਰ ਰਾਹਤ ਫੰਡ ਵੰਡਣ ਵਿਚ ਕਿਸੇ ਵੀ ਜ਼ਿਲ੍ਹੇ ਜਾਂ ਇਲਾਕੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਜੋ ਵਿਅਕਤੀ ਵੀ ਅਰਜ਼ੀ ਦਿੰਦਾ ਹੈ, ਉਸ ਨੂੰ ਰਾਹਤ ਫੰਡ 'ਚੋਂ ਵਿੱਤੀ ਮਦਦ ਦਿੱਤੀ ਜਾਂਦੀ ਹੈ ਭਾਵੇਂ ਉਹ ਕਿਸੇ ਵੀ ਧਰਮ ਜਾਂ ਇਲਾਕੇ ਦਾ ਕਿਉਂ ਨਾ ਹੋਵੇ। ਉਨ੍ਹਾਂ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ਵਿਚ ਕੈਂਸਰ ਰੋਗੀਆਂ ਦੀ ਬਹੁਤਾਤ ਹੈ, ਜਿਸ ਕਰਕੇ ਉਥੋਂ ਦੇ ਲੋਕ ਵਿੱਤੀ ਮਦਦ ਵਾਸਤੇ ਵੱਧ ਅਪਲਾਈ ਕਰਦੇ ਆਏ ਹਨ। ਬਾਕੀ ਇਲਾਕਿਆਂ ਦੇ ਲੋਕ ਸ਼੍ਰੋਮਣੀ ਕਮੇਟੀ ਕੋਲ ਇਸ ਤਰ੍ਹਾਂ ਪਹੁੰਚ ਨਹੀਂ ਕਰ ਰਹੇ। ਉਨ੍ਹਾਂ ਆਖਿਆ ਕਿ ਸਮਾਜ ਸੇਵਾ ਦੇ ਮਕਸਦ ਨਾਲ ਸ਼੍ਰੋਮਣੀ ਕਮੇਟੀ ਨੇ ਕੈਂਸਰ ਰਾਹਤ ਫੰਡ ਸਥਾਪਤ ਕੀਤਾ ਹੈ। ਮਰੀਜ਼ ਦਰਖਾਸਤ ਸਿੱਧੀ ਵੀ ਸ਼੍ਰੋਮਣੀ ਕਮੇਟੀ ਨੂੰ ਭੇਜ ਸਕਦਾ ਹੈ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਾਹੀਂ ਵੀ। ਮਰੀਜ਼ ਨਾਲ ਧਾਰਮਿਕ ਆਧਾਰ 'ਤੇ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਇਹ ਫੰਡ ਮਹਿਜ਼ ਸਿੱਖ ਭਾਈਚਾਰੇ ਲਈ ਨਹੀਂ, ਸਾਰੇ ਧਰਮਾਂ ਦੇ ਕੈਂਸਰ ਪੀੜਤਾਂ ਦੀ ਮਦਦ ਲਈ ਹੈ।

No comments:
Post a Comment