ਵਿੱਦਿਆ ਵਿਚਾਰੀ
ਪ੍ਰਾਈਵੇਟ ਸਕੂਲ ਖੋਲਣ ਦੀ ਤਿਆਰੀ
ਚਰਨਜੀਤ ਭੁੱਲਰ
ਬਠਿੰਡਾ : ਪੰਜਾਬ ਸਰਕਾਰ ਹੁਣ ਪੇਂਡੂ ਵਿਦਿਆਰਥੀਆਂ ਦੀ ਪੜ੍ਹਾਈ ਦੀ ਜ਼ਿੰਮਵਾਰੀ ਆਪਣੇ ਸਿਰੋਂ ਲਾਹ ਕੇ ਪ੍ਰਾਈਵੇਟ ਕੰਪਨੀਆਂ ਦੇ ਸਿਰ ਪਾਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਪੇਂਡੂ ਖੇਤਰ ਵਿੱਚ ਇੱਕ ਹਜ਼ਾਰ ਪ੍ਰਾਈਵੇਟ ਸਕੂਲ ਖੋਲ੍ਹਣ ਦੀ ਯੋਜਨਾ ਬਣਾਈ ਜਾ ਰਹੀ ਹੈ ਜਿਸ ਲਈ ਵੱਡੀਆਂ ਕੰਪਨੀਆਂ ਨੂੰ ਨਿਵੇਸ਼ ਵਾਸਤੇ ਸੱਦਾ ਦਿੱਤਾ ਜਾਵੇਗਾ। ਪੰਜਾਬ ਸਰਕਾਰ ਇਨ੍ਹਾਂ ਕੰਪਨੀਆਂ ਨੂੰ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਦੇਵੇਗੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਨ੍ਹਾਂ ਕੰਪਨੀਆਂ ਨੂੰ ਸ਼ਾਮਲਾਟ ਜ਼ਮੀਨਾਂ ਦੇਣ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਭਰ ਵਿੱਚ 400 ਪੰਚਾਇਤਾਂ ਦੀਆਂ ਜ਼ਮੀਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਜਿਨ੍ਹਾਂ ਵਿੱਚ ਹਰ ਪਿੰਡ ਦੀ ਕਰੀਬ ਪੰਜ ਏਕੜ ਜ਼ਮੀਨ ਪ੍ਰਾਈਵੇਟ ਸਕੂਲ ਲਈ ਦਿੱਤੀ ਜਾਣੀ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਹਾਲੇ ਮੁਢਲੇ ਪੜਾਅ 'ਤੇ ਇਹ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ ਤੇ ਇਸ ਬਾਰੇ ਉੱਚ ਪੱਧਰੀ ਮੀਟਿੰਗ ਵੀ ਹੋ ਚੁੱਕੀ ਹੈ।
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਵਾਸਤੇ ਵੱਡੀਆਂ ਕੰਪਨੀਆਂ ਲੱਭਣ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੀ ਡਿਊਟੀ ਲਾਈ ਗਈ ਹੈ। ਸਰਕਾਰ ਸ਼ਹਿਰਾਂ ਤੋਂ ਦੂਰ ਪੈਂਦੇ ਪਿੰਡਾਂ ਵਿੱਚ ਵੱਡੇ ਪ੍ਰਾਈਵੇਟ ਸਕੂਲ ਖੋਲ੍ਹਣਾ ਚਾਹੁੰਦੀ ਹੈ ਤਾਂ ਜੋ ਪਿੰਡਾਂ ਦੇ ਬੱਚਿਆਂ ਨੂੰ ਸ਼ਹਿਰਾਂ ਦੇ ਪ੍ਰਾਈਵੇਟ ਸਕੂਲਾਂ ਵਿੱਚ ਨਾ ਆਉਣਾ ਪਵੇ। ਸਰਕਾਰ ਦਾ ਤਰਕ ਹੈ ਕਿ ਪੇਂਡੂ ਖੇਤਰ ਵਿੱਚ ਪ੍ਰਾਈਵੇਟ ਨਿਵੇਸ਼ ਨਾਮਾਤਰ ਹੀ ਹੈ ਤੇ ਇਸ ਤਰ੍ਹਾਂ ਪ੍ਰਾਈਵੇਟ ਸਕੂਲ ਪਿੰਡਾਂ ਵਿੱਚ ਖੁੱਲ੍ਹਦੇ ਹਨ ਤਾਂ ਪੇਂਡੂ ਬੱਚਿਆਂ ਨੂੰ ਮਿਆਰੀ ਸਿੱਖਿਆ ਲੈਣ ਦਾ ਮੌਕਾ ਮਿਲੇਗਾ। ਹੈਰਾਨੀ ਦੀ ਗੱਲ ਹੈ ਕਿ ਇਸ ਤੋਂ ਪਹਿਲਾਂ ਜੋ ਆਦਰਸ਼ ਸਕੂਲ ਖੋਲ੍ਹੇ ਗਏ ਸਨ, ਉਹ ਅੱਧ ਵਿਚਾਲੇ ਲਟਕੇ ਹੋਏ ਹਨ ਪਰ ਸਰਕਾਰ ਹੁਣ ਨਵੇਂ ਤਜਰਬੇ ਕਰ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੱਠ ਪਿੰਡਾਂ ਪਿੱਛੇ ਇੱਕ ਪ੍ਰਾਈਵੇਟ ਸਕੂਲ ਖੋਲ੍ਹਣ ਦੀ ਯੋਜਨਾ ਹੈ ਤੇ ਘੱਟੋ ਘੱਟ 15,000 ਦੀ ਆਬਾਦੀ ਲਈ ਇੱਕ ਪ੍ਰਾਈਵੇਟ ਸਕੂਲ ਹੋਵੇਗਾ। ਸ਼ਹਿਰਾਂ ਤੋਂ ਦੂਰ ਪੈਂਦੇ ਪਿੰਡਾਂ ਵਿੱਚ ਜ਼ਮੀਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਇਸ ਪਿੱਛੇ ਕੋਈ ਵੀ ਤਰਕ ਹੋਵੇ ਪਰ ਇਨ੍ਹਾਂ ਪ੍ਰਾਈਵੇਟ ਸਕੂਲਾਂ ਨਾਲ ਸਰਕਾਰੀ ਸਕੂਲ ਪ੍ਰਭਾਵਤ ਹੋਣਗੇ। ਇਹ ਵੀ ਆਖਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਖਤਮ ਦੀ ਤਿਆਰੀ ਕੀਤੀ ਜਾਣ ਲੱਗੀ ਹੈ।
ਜ਼ਿਲ੍ਹਾ ਬਠਿੰਡਾ ਵਿੱਚ ਅੱਠ ਪਿੰਡਾਂ ਵਿੱਚ ਪੰਜ-ਪੰਜ ਏਕੜ ਜ਼ਮੀਨ ਦੀ ਸ਼ਨਾਖ਼ਤ ਕੀਤੀ ਗਈ ਹੈ ਜੋ ਸੜਕਾਂ ਨਾਲ ਲੱਗਦੀ ਹੈ। ਇਨ੍ਹਾਂ ਪਿੰਡਾਂ ਦੀ ਜ਼ਮੀਨ ਆਬਾਦੀ ਦੇ ਨੇੜੇ ਵੀ ਪੈਂਦੀ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਡਾਵਾਲਾ, ਗੰਗਾ, ਸ਼ੇਰਗੜ, ਚੱਕ ਬਖਤੂ, ਰਾਜਗੜ੍ਹ, ਨਸੀਬਪੁਰਾ, ਨੰਗਲਾ ਤੇ ਗਹਿਲੇਵਾਲਾ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਪਿੰਡਾਂ ਦੇ ਨਾਲ ਲੱਗਦੇ ਹੋਰ ਪਿੰਡਾਂ ਦਾ ਵੇਰਵਾ ਵੀ ਦਿੱਤਾ ਗਿਆ ਹੈ। ਇਨ੍ਹਾਂ ਪਿੰਡਾਂ ਵਿੱਚ ਚੱਲਦੇ ਸਰਕਾਰੀ ਸਕੂਲਾਂ ਤੇ ਉਨ੍ਹਾਂ ਵਿੱਚ ਪੜ੍ਹਦੇ ਬੱਚਿਆਂ ਦੀ ਗਿਣਤੀ ਵੀ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ (ਭੂਮੀ ਵਿਕਾਸ) ਸ੍ਰੀ ਜੇ.ਪੀ. ਸਿੰਗਲਾ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਕਰੀਬ 400 ਪਿੰਡਾਂ ਵਿੱਚ ਸ਼ਾਮਲਾਟ ਜ਼ਮੀਨ ਦੀ ਸ਼ਨਾਖ਼ਤ ਕੀਤੀ ਗਈ ਹੈ ਜਿਥੇ ਪ੍ਰਾਈਵੇਟ ਸਕੂਲ ਖੋਲ੍ਹੇ ਜਾਣ ਦੀ ਤਜਵੀਜ਼ ਤਿਆਰ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਵੱਲੋਂ ਇਹ ਜ਼ਮੀਨਾਂ ਲੀਜ਼ ਮਨੀ ਲੈ ਕੇ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੀਆਂ ਜਾਣਗੀਆਂ ਜਿਸ ਨਾਲ ਪੰਚਾਇਤ ਨੂੰ ਆਮਦਨ ਵੀ ਹੋਵੇਗੀ।
ਡਾਇਰੈਕਟਰ ਜਨਰਲ (ਸਕੂਲ ਸਿੱਖਿਆ) ਸ੍ਰੀ ਕਾਹਨ ਸਿੰਘ ਪੰਨੂ ਦਾ ਕਹਿਣਾ ਸੀ ਕਿ ਪੇਂਡੂ ਖੇਤਰ ਵਿੱਚ ਪ੍ਰਾਈਵੇਟ ਨਿਵੇਸ਼ ਨੂੰ ਉਤਸ਼ਾਹਿਤ ਕਰਨ ਤੇ ਮਿਆਰੀ ਨਜ਼ਰ ਦੀ ਨਜ਼ਰ ਤੋਂ ਪਿੰਡਾਂ ਵਿੱਚ ਪ੍ਰਾਈਵੇਟ ਸਕੂਲ ਖੋਲ੍ਹੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ ਜਿਸ ਤਹਿਤ ਅੱਠ ਪਿੰਡਾਂ ਪਿਛੇ ਇੱਕ ਪ੍ਰਾਈਵੇਟ ਸਕੂਲ ਖੋਲ੍ਹਿਆ ਜਾਣਾ ਹੈ। ਜੋ ਪਿੰਡਾਂ ਵਿੱਚ ਪਹਿਲਾਂ ਸਰਕਾਰੀ ਸਕੂਲ ਚੱਲਦੇ ਹਨ, ਉਹ ਉਸੇ ਤਰ੍ਹਾਂ ਚੱਲਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਪੰਚਾਇਤ ਲੀਜ਼ ਮਨੀ ਲੈ ਕੇ ਜ਼ਮੀਨ ਦੇਵੇਗੀ ਤੇ ਪ੍ਰਾਈਵੇਟ ਕੰਪਨੀਆਂ ਇਹ ਸਕੂਲ ਚਲਾਉਣਗੀਆਂ। ਇਸ ਸਬੰਧੀ ਹਾਲੇ ਮਾਪਦੰਡ ਤੈਅ ਕਰਨੇ ਬਾਕੀ ਹਨ। ਇਨ੍ਹਾਂ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਗਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਦਿੱਤੇ ਜਾਣ ਦੀ ਵਿਵਸਥਾ ਵੀ ਕੀਤੀ ਜਾਵੇਗੀ।

No comments:
Post a Comment