ਤੀਰਥ ਦਰਸ਼ਨ ਯੋਜਨਾ
ਬਹਾਨਾ ਬਜ਼ੁਰਗਾਂ ਦਾ, ਯਾਤਰਾ ਨੌਜਵਾਨਾਂ ਨੂੰ
ਚਰਨਜੀਤ ਭੁੱਲਰ
ਬਠਿੰਡਾ : ਪੰਜਾਬ ਸਰਕਾਰ ਦੀ ਤੀਰਥ ਯਾਤਰਾ ਦੀ ਮੌਜ ਨੌਜਵਾਨ ਤੇ ਬੱਚੇ ਲੁੱਟ ਰਹੇ ਹਨ ਜਦੋਂ ਕਿ ਇਹ ਯਾਤਰਾ ਬਜ਼ੁਰਗਾਂ ਲਈ ਸ਼ੁਰੂ ਕੀਤੀ ਗਈ ਹੈ। ਇਵੇਂ ਹੀ ਤੀਰਥ ਯਾਤਰਾ ਟਰੇਨਾਂ ਤੇ ਬੱਸਾਂ ਦੀ ਲਿਪਾਪੋਚੀ ਤੇ ਢੋਲ ਢਮੱਕਾ ਕਰੀਬ 60 ਲੱਖ ਰੁਪਏ ਵਿਚ ਖ਼ਜ਼ਾਨੇ ਨੂੰ ਪਿਆ ਹੈ। ਮੁੱਖ ਮੰਤਰੀ ਤੀਰਥ ਯਾਤਰਾ ਦੀ ਪਹਿਲੀ ਤਿਮਾਹੀ ਮੁਕੰਮਲ ਹੋਣ ਵਾਲੀ ਹੈ ਜਿਸ ਤੇ ਕਰੀਬ 34.50 ਕਰੋੜ ਰੁਪਏ ਦਾ ਖਰਚਾ ਆਵੇਗਾ। ਤੀਰਥ ਯਾਤਰਾ ਯੋਜਨਾ ਲਈ ਚੱਲ ਰਹੀਆਂ ਟਰੇਨਾਂ ਅਤੇ ਬੱਸਾਂ ਨੂੰ ਚਾਰੇ ਪਾਸਿਓਂ ਮਸ਼ਹੂਰੀ ਪੋਸਟਰਾਂ ਨਾਲ ਕਵਰ ਕੀਤਾ ਗਿਆ ਹੈ ਜਿਸ ਤੇ ਕਰੀਬ 44 ਲੱਖ ਰੁਪਏ ਖਰਚ ਆਏ ਹਨ। ਪ੍ਰਤੀ ਟਰੇਨ ਪਿਛੇ ਹਰ ਡਿਪਟੀ ਕਮਿਸ਼ਨਰ ਨੂੰ 50 ਹਜ਼ਾਰ ਰੁਪਏ ਵੱਖਰੇ ਦਿੱਤੇ ਜਾ ਰਹੇ ਹਨ ਜਿਨ•ਾਂ ਵਿਚ ਟਰੇਨਾਂ ਦੇ ਫੁੱਲਾਂ,ਢੋਲ ਢਮੱਕੇ ਅਤੇ ਬੱਸਾਂ ਦਾ ਖਰਚਾ ਸ਼ਾਮਲ ਹੈ। ਪੰਜਾਬ ਸਰਕਾਰ ਵਲੋਂ ਭਾਰਤੀ ਰੇਲਵੇ ਨੂੰ ਟਰੇਨਾਂ ਤੇ ਲਗਾਏ ਮਸ਼ਹੂਰੀ ਪੋਸਟਰ (ਵਿਨਾਇਲ ਪੋਸ਼ਚਰਿੰਗ) ਦੇ 42.85 ਲੱਖ ਰੁਪਏ ਦੇ ਦਿੱਤੇ ਗਏ ਹਨ। ਆਰ.ਟੀ.ਆਈ ਤਹਿਤ ਪ੍ਰਾਪਤ ਵੇਰਵਿਆਂ ਅਨੁਸਾਰ ਬਠਿੰਡਾ ਤੋਂ ਸਾਲਾਸਰ ਲਈ ਜੋ ਬੱਸਾਂ ਚਲਾਈਆਂ ਗਈਆਂ ਹਨ, ਉਨ•ਾਂ ਦੇ ਦੋਵੇਂ ਪਾਸੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪੋਸਟਰ ਲਗਾਏ ਗਏ ਹਨ ਜਿਨ•ਾਂ ਤੇ ਪ੍ਰਤੀ ਬੱਸ 17290 ਰੁਪਏ ਖਰਚ ਕੀਤੇ ਗਏ ਹਨ।
ਜਨਵਰੀ ਤੋਂ ਮਾਰਚ ਤੱਕ ਦੀ ਪਹਿਲੀ ਤਿਮਾਹੀ ਵਿਚ 31 ਟਰੇਨਾਂ ਰਵਾਨਾ ਹੋਈਆਂ ਹਨ ਅਤੇ ਹੋਣੀਆਂ ਹਨ ਜਿਨ•ਾਂ ਦਾ ਪ੍ਰਤੀ ਟਰੇਨ ਦੀ ਹਿਸਾਬ ਨਾਲ 15.50 ਲੱਖ ਰੁਪਏ ਡਿਪਟੀ ਕਮਿਸ਼ਨਰਾਂ ਨੂੰ ਵੱਖਰੇ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ 46.50 ਕਰੋੜ ਦੀ ਰਾਸ਼ੀ ਪਹਿਲੀ ਤਿਮਾਹੀ ਵਾਸਤੇ ਜਾਰੀ ਕਰ ਦਿੱਤੀ ਹੈ ਜਿਸ ਚੋਂ 12 ਕਰੋੜ ਰੁਪਏ ਸਰਕਾਰ ਨੇ ਪੰਜਾਬ ਸਟੇਟ ਟਰਾਂਸਪੋਰਟ ਸੁਸਾਇਟੀ ਤੋਂ ਲਏ ਲੋਨ ਦੇ ਵੀ ਵਾਪਸ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਪਹਿਲੀ ਤਿਮਾਹੀ ਵਿਚ ਨਾਂਦੇੜ ਸਾਹਿਬ ਯਾਤਰਾ ਤੇ 26.71 ਕਰੋੜ, ਵਾਰਾਨਸੀ ਲਈ 5.56 ਕਰੋੜ ਅਤੇ ਅਜਮੇਰ ਸਰੀਫ ਲਈ 2.22 ਕਰੋੜ ਦਾ ਖਰਚਾ ਕੀਤਾ ਹੈ। ਹੋਰਨਾਂ ਸਰੋਤਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਤੀਰਥ ਯਾਤਰਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਹੈ ਅਤੇ ਭਾਜਪਾ ਸਰਕਾਰਾਂ ਨੇ ਤੀਰਥ ਯਾਤਰਾ ਯੋਜਨਾ ਸਭ ਤੋਂ ਪਹਿਲਾਂ ਲਾਗੂ ਕੀਤੀ ਸੀ। ਪੰਜਾਬ ਸਰਕਾਰ ਨੇ ਦੂਸਰੇ ਸੂਬਿਆਂ ਦੀ ਨਕਲ ਤੇ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ ਪ੍ਰੰਤੂ ਪੰਜਾਬ ਨੇ ਇਸ ਯੋਜਨਾ ਨੂੰ ਆਪਣੇ ਰੰਗ ਵਿਚ ਰੰਗ ਲਿਆ ਹੈ। ਦੂਸਰੇ ਸੂਬੇ ਸਿਰਫ਼ 60 ਸਾਲ ਤੋਂ ਉਪਰ ਦੇ ਬਜ਼ੁਰਗਾਂ ਨੂੰ ਸਰਕਾਰੀ ਖਰਚੇ ਤੇ ਤੀਰਥ ਯਾਤਰਾ ਕਰਾ ਰਹੇ ਹਨ ਜਦੋਂ ਕਿ ਪੰਜਾਬ ਸਰਕਾਰ ਨੌਜਵਾਨਾਂ ਤੇ ਬੱਚਿਆਂ ਨੂੰ ਵੀ ਤੀਰਥ ਯਾਤਰਾ ਕਰਾ ਰਹੀ ਹੈ।
ਮੱਧ ਪ੍ਰਦੇਸ਼ ਸਰਕਾਰ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਅਕਤੂਬਰ 2012 ਵਿਚ ਸ਼ੁਰੂਆਤ ਕੀਤੀ ਸੀ। ਮੱਧ ਪ੍ਰਦੇਸ਼ ਸਰਕਾਰ ਵਲੋਂ ਸਿਰਫ਼ 60 ਸਾਲ ਤੋਂ ਉਪਰ ਦੇ ਬਜ਼ੁਰਗਾਂ ਨੂੰ ਇਹ ਯਾਤਰਾ ਮੁਫ਼ਤ ਸਰਕਾਰੀ ਖਰਚੇ ਤੇ ਕਰਾਈ ਜਾ ਰਹੀ ਹੈ। ਉਸ ਮਗਰੋਂ ਛਤੀਸ਼ਗੜ ਸਰਕਾਰ ਨੇ ਜਨਵਰੀ 2013 ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਛਤੀਸ਼ਗੜ ਸਰਕਾਰ ਵਲੋਂ 60 ਸਾਲ ਤੋਂ ਉਪਰ ਦੇ ਸਿਰਫ਼ ਉਨ•ਾਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਾਈ ਜਾ ਰਹੀ ਹੈ ਜੋ ਬੀ.ਪੀ.ਐਲ ਕੈਟਾਗਿਰੀ ਦੇ ਹਨ। ਅਗਸਤ 2015 ਤੋਂ ਰਾਜਸਥਾਨ ਸਰਕਾਰ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ ਅਤੇ ਰਾਜਸਥਾਨ ਸਰਕਾਰ ਵਲੋਂ ਵੀ 60 ਸਾਲ ਤੋਂ ਉਪਰ ਉਮਰ ਦੇ ਬਜ਼ੁਰਗਾਂ ਲਈ ਇਹ ਯੋਜਨਾ ਲਾਗੂ ਕੀਤੀ ਗਈ ਹੈ। ਉਤਰ ਪ੍ਰਦੇਸ਼ ਸਰਕਾਰ ਵਲੋਂ ਵੀ ਹੁਣ ਸਿਰਫ਼ ਸੀਨੀਅਰ ਸਿਟੀਜਨਜ਼ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਇੱਧਰ ਪੰਜਾਬ ਸਰਕਾਰ ਵਲੋਂ ਬੱਚਿਆਂ ਤੇ ਜਵਾਨਾਂ ਨੂੰ ਵੀ ਤੀਰਥ ਯਾਤਰਾ ਕਰਾਈ ਜਾਣ ਲੱਗੀ ਹੈ। ਪੰਜਾਬ ਸਰਕਾਰ ਨੇ ਇਸ ਤੀਰਥ ਯਾਤਰਾ ਵਿਚ ਉਮਰ ਹੱਦ ਦੀ ਕੋਈ ਸ਼ਰਤ ਨਹੀਂ ਰੱਖੀ ਹੈ ਅਤੇ ਸਭਨਾਂ ਲਈ ਯਾਤਰਾ ਦੇ ਦਰਵਾਜੇ ਖੁੱਲ•ੇ ਰੱਖੇ ਗਏ ਹਨ।
ਮਿਸਾਲ ਦੇ ਤੌਰ ਤੇ ਪਹਿਲੀ ਤੀਰਥ ਯਾਤਰਾ ਟਰੇਨ 4 ਜਨਵਰੀ ਨੂੰ ਜੋ ਰਾਮਾ ਮੰਡੀ ਤੋਂ ਰਵਾਨਾ ਕੀਤੀ ਗਈ, ਉਸ ਵਿਚ ਇੱਕ ਹਜ਼ਾਰ ਯਾਤਰਾ ਨਾਂਦੇੜ ਸਾਹਿਬ ਲਈ ਰਵਾਨਾ ਹੋਏ ਸਨ। ਇਨ•ਾਂ 1000 ਯਾਤਰੀਆਂ ਚੋਂ ਸਿਰਫ 221 ਯਾਤਰੀ ਹੀ 60 ਸਾਲ ਤੋਂ ਉਪਰ ਦੀ ਉਮਰ ਦੇ ਸਨ ਜਦੋਂ ਕਿ 20 ਤੋਂ 40 ਸਾਲ ਦੇ ਯਾਤਰੀਆਂ ਦੀ ਗਿਣਤੀ 280 ਦੇ ਕਰੀਬ ਸੀ। ਇਵੇਂ 10 ਤੋਂ 20 ਸਾਲ ਵਾਲੇ ਯਾਤਰੀ 26 ਅਤੇ 50 ਤੋਂ 60 ਸਾਲ ਦੀ ਉਮਰ ਦੇ ਯਾਤਰੀਆਂ ਦੀ ਗਿਣਤੀ 243 ਸੀ। ਸੂਤਰ ਆਖਦੇ ਹਨ ਕਿ ਸਰਕਾਰ ਵਲੋਂ ਪ੍ਰਚਾਰ ਤਾਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਾਉਣ ਦਾ ਕੀਤਾ ਜਾ ਰਿਹਾ ਹੈ ਪ੍ਰੰਤੂ ਛੋਟੇ ਬੱਚਿਆਂ ਤੇ ਜਵਾਨਾਂ ਨੂੰ ਵੀ ਇਹ ਯਾਤਰਾ ਕਰਾਈ ਜਾ ਰਹੀ ਹੈ।
ਯਾਤਰਾ ਪੈਕੇਜ : ਇੱਕ ਝਾਤ
ਤੀਰਥ ਅਸਥਾਨ ਪ੍ਰਤੀ ਯਾਤਰੀ ਖਰਚਾ
ਸ੍ਰੀ ਨਾਂਦੇੜ ਸਾਹਿਬ 11532 ਰੁਪਏ
ਵਾਰਾਨਸੀ 9610 ਰੁਪਏ
ਅਜਮੇਰ ਸਰੀਫ 7688 ਰੁਪਏ
ਕਟੜਾ 5766 ਰੁਪਏ।

No comments:
Post a Comment