ਹਵਾ ਵਿਚ ਡਾਂਗਾਂ
ਸਵਾ ਸਾਲ ਵਿਚ ਸਿਰਫ ਇੱਕ ਚਿੱਠੀ !
ਚਰਨਜੀਤ ਭੁੱਲਰ
ਬਠਿੰਡਾ : ਪੰਜਾਬ ਸਰਕਾਰ ਕੌਮਾਂਤਰੀ ਹਵਾਈ ਅੱਡਾ ਮੋਹਾਲੀ ਦੇ ਨਾਮਕਰਨ ਦੇ ਮਾਮਲੇ ਤੇ ਕੇਂਦਰ ਸਰਕਾਰ ਦੇ ਦਬਾਓ ਬਣਾਉਣ ਵਿਚ ਫੇਲ• ਹੋ ਗਈ ਹੈ। ਸ਼ਹੀਦੇ ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜੇ ਲੰਘਣ ਮਗਰੋਂ ਵੀ ਇਸ ਕੌਮਾਂਤਰੀ ਹਵਾਈ ਅੱਡਾ ਦੇ ਨਾਮਕਰਨ ਦਾ ਫੈਸਲਾ ਨਹੀਂ ਹੋ ਸਕਿਆ ਹੈ। ਹਾਲਾਂਕਿ ਭਾਜਪਾ ਪੰਜਾਬ ਦੇ ਪ੍ਰਧਾਨ ਕਮਲ ਸ਼ਰਮਾ ਨੇ ਆਖਿਆ ਕਿ ਕੇਂਦਰ ਸਰਕਾਰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੇ ਦਿਵਸ ਮੌਕੇ ਹਵਾਈ ਅੱਡੇ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ਤੇ ਰੱਖਣ ਦਾ ਐਲਾਨ ਕਰੇਗੀ। ਪੰਜਾਬ ਸਰਕਾਰ ਦੀ ਇਸ ਮਾਮਲੇ ਵਿਚ ਪਹੁੰਚ ਢਿੱਲੀ ਮੱਠੀ ਹੀ ਚੱਲ ਰਹੀ ਹੈ। ਮੁੱਖ ਮੰਤਰੀ ਪੰਜਾਬ ਵਲੋਂ ਲੰਘੇ ਸਵਾ ਸਾਲ ਦੌਰਾਨ ਇਸ ਮਸਲੇ ਤੇ ਕੇਂਦਰ ਸਰਕਾਰ ਨੂੰ ਸਿਰਫ਼ ਇੱਕ ਚਿੱਠੀ ਲਿਖੀ ਹੈ। ਬਾਕੀ ਸਭ ਸਟੇਜਾਂ ਤੋਂ ਅਪੀਲਾਂ ਤੇ ਐਲਾਨ ਹੀ ਹੋ ਰਹੇ ਹਨ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਤੇ ਹਵਾਈ ਅੱਡੇ ਦੇ ਨਾਮਕਰਨ ਦੀ ਮੰਗ ਮੁੜ ਕੇਂਦਰ ਕੋਲ ਸਟੇਜ ਤੋਂ ਉਠਾਈ ਸੀ। ਸ਼ਹਿਰੀ ਹਵਾਬਾਜ਼ੀ ਵਿਭਾਗ ਪੰਜਾਬ ਨੇ ਆਰ.ਟੀ.ਆਈ ਵਿਚ ਜੋ ਤਾਜ਼ਾ ਵੇਰਵੇ ਦਿੱਤੇ ਹਨ, ਉਨ•ਾਂ ਅਨੁਸਾਰ ਪੰਜਾਬ ਸਰਕਾਰ ਤਰਫ਼ੋਂ ਮੁੱਖ ਮੰਤਰੀ ਪੰਜਾਬ ਨੇ 1 ਜਨਵਰੀ 2015 ਤੋਂ ਹੁਣ ਤੱਕ ਪ੍ਰਧਾਨ ਮੰਤਰੀ ਨੂੰ ਸਿਰਫ਼ ਇੱਕ ਪੱਤਰ ਹਵਾਈ ਅੱਡੇ ਦੇ ਨਾਮਕਰਨ ਵਾਰੇ ਲਿਖਿਆ ਹੈ। ਜਦੋਂ ਕਿ ਸਟੇਜਾਂ ਤੋਂ ਮੁੱਖ ਮੰਤਰੀ ਵਾਰ ਵਾਰ ਪੱਤਰ ਲਿਖੇ ਜਾਣ ਦੀ ਗੱਲ ਕਰ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11 ਸਤੰਬਰ 2015 ਨੂੰ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਸੀ। ਉਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨੇ 27 ਅਗਸਤ 2015 ਨੂੰ ਪ੍ਰਧਾਨ ਮੰਤਰੀ ਨੂੰ ਆਖਰੀ ਪੱਤਰ ਲਿਖਿਆ ਸੀ ਜਿਸ ਵਿਚ ਉਨ•ਾਂ ਨੇ ਮੰਗ ਉਠਾਈ ਸੀ ਕਿ ਹਵਾਈ ਅੱਡੇ ਦੇ ਉਦਘਾਟਨ ਵਾਲੇ ਦਿਨ ਹਵਾਈ ਅੱਡਾ ਦਾ ਨਾਮ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਰੱਖਣ ਦਾ ਐਲਾਨ ਕੀਤਾ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਵਾਈ ਅੱਡੇ ਦੇ ਨਾਮਕਰਨ ਦੇ ਮਾਮਲੇ ਤੇ ਚੁੱਪ ਵੱਟ ਲਈ ਸੀ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨੇ ਡਾ. ਮੰਗਲ ਸੇਨ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਦੀ ਮੰਗ ਕੇਂਦਰ ਸਰਕਾਰ ਕੋਲ ਉਠਾ ਦਿੱਤੀ ਸੀ। ਹਾਲਾਂ ਕਿ ਸਾਲ 2010 ਵਿਚ ਹਰਿਆਣਾ ਦੇ ਮੁੱਖ ਮੰਤਰੀ ਨੇ ਵੀ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ਤੇ ਹਵਾਈ ਅੱਡੇ ਦਾ ਨਾਮ ਰੱਖਣ ਤੇ ਸਹਿਮਤੀ ਦੇ ਦਿੱਤੀ ਸੀ। ਮਾਮਲੇ ਹਾਲੇ ਕਿਸੇ ਤਣ ਪੱਤਣ ਨਹੀਂ ਲੱਗਾ ਹੈ ਜਦੋਂ ਕਿ ਅੱਜ ਸ਼ਹੀਦੀ ਦਿਹਾੜਾ ਵੀ ਲੰਘ ਗਿਆ ਹੈ। ਮੈਂਬਰ ਪਾਰਲੀਮੈਂਟ ਡਾ.ਧਰਮਵੀਰ ਗਾਂਧੀ ਦਾ ਪ੍ਰਤੀਕਰਮ ਸੀ ਕਿ ਪੰਜਾਬ ਸਰਕਾਰ ਇਸ ਮਾਮਲੇ ਤੇ ਸਿਰਫ਼ ਦਿਖਾਵਾ ਕਰ ਰਹੀ ਹੈ। ਸੰਜੀਦਾ ਹੋਵੇ ਤਾਂ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਤੇ ਬਕਾਇਦਾ ਦਬਾਓ ਬਣਾਇਆ ਜਾਵੇ। ਉਨ•ਾਂ ਆਖਿਆ ਕਿ ਕੇਂਦਰ ਫੌਰੀ ਹਵਾਈ ਅੱਡੇ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ਤੇ ਰੱਖਣ ਦਾ ਐਲਾਨ ਕਰੇ।
ਦੱਸਣਯੋਗ ਹੈ ਕਿ ਪੰਜਾਬ ਵਿਚ ਕਿਸੇ ਵੀ ਵੱਡੇ ਪ੍ਰੋਜੈਕਟ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ਤੇ ਨਹੀਂ ਹੈ। ਜੋ ਜ਼ਿਲ•ਾ ਪੱਧਰ ਤੇ ਸਰਕਾਰ ਨੇ ਨਵੇਂ ਖੇਡ ਸਟੇਡੀਅਮ ਬਣਾਏ ਹਨ, ਉਨ•ਾਂ ਚੋਂ ਸਿਰਫ਼ ਫਿਰੋਜ਼ਪੁਰ ਦੇ ਖੇਡ ਸਟੇਡੀਅਮ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਹੈ। ਹੋਰ ਸਾਰੇ ਵੱਡੇ ਪ੍ਰੋਜੈਕਟਾਂ ਦਾ ਨਾਮਕਰਨ ਸ਼ਹੀਦਾਂ ਦੇ ਨਾਮ ਤੇ ਨਹੀਂ ਹੈ। ਪੰਜਾਬ ਸਰਕਾਰ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਗੇਮਜ਼ ਦੀ ਸ਼ੁਰੂਆਤ ਮਾਰਚ 2011 ਵਿਚ ਕੀਤੀ ਗਈ ਸੀ। ਉਸ ਮਗਰੋਂ ਚਾਰ ਵਰੇ• ਇਹ ਖੇਡਾਂ ਸਰਕਾਰ ਨੇ ਕਰਾਈਆਂ ਹੀ ਨਹੀਂ। ਐਤਕੀਂ ਫਰਵਰੀ 2016 ਵਿਚ ਦੂਸਰੀ ਦਫ਼ਾ ਇਹ ਖੇਡਾਂ ਹੋਈਆਂ ਹਨ। ਪੰਜਾਬ ਸਰਕਾਰ ਦੀ ਕਿਸੇ ਵੀ ਸਕੀਮ ਦਾ ਨਾਮ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ਤੇ ਨਹੀਂ ਹੈ।
ਜਲਦੀ ਫੈਸਲਾ ਹੋਣ ਦੀ ਉਮੀਦ : ਖੰਨਾ
ਸ਼ਹਿਰੀ ਹਵਾਬਾਜ਼ੀ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਸਵਾਜੀਤ ਖੰਨਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਰਾਜ ਸਰਕਾਰ ਤਰਫ਼ੋਂ ਕਈ ਵਾਰ ਪੱਤਰ ਲਿਖੇ ਗਏ ਹਨ ਪ੍ਰੰਤੂ ਕੇਂਦਰ ਸਰਕਾਰ ਨੇ ਹਾਲੇ ਤੱਕ ਕੌਮਾਂਤਰੀ ਹਵਾਈ ਅੱਡੇ ਦੇ ਨਾਮਕਰਨ ਵਾਰੇ ਕੋਈ ਆਖਰੀ ਫੈਸਲਾ ਲਿਆ ਨਹੀਂ ਹੈ। ਉਨ•ਾਂ ਆਖਿਆ ਕਿ ਨਾਮਕਰਨ ਸਬੰਧੀ ਕੇਂਦਰ ਤਰਫ਼ੋਂ ਕੋਈ ਲਿਖਤੀ ਸੂਚਨਾ ਨਹੀਂ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਨਾਮਕਰਨ ਦਾ ਫੈਸਲਾ ਹੋ ਜਾਵੇਗਾ।

No comments:
Post a Comment