ਸਿਆਸੀ ਪਾਵਰ
ਚਾਲੀ ਹਜ਼ਾਰ ਅਸਾਮੀਆਂ ਨੂੰ ਸਰਕਾਰੀ ਝਟਕਾ !
ਚਰਨਜੀਤ ਭੁੱਲਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਵਰਕੌਮ ਦੀਆਂ ਕਰੀਬ 40 ਹਜ਼ਾਰ ਅਸਾਮੀਆਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ ਜੋ ਇੱਕ ਵੱਡਾ ਝਟਕਾ ਹੈ। ਪਾਵਰਕੌਮ ’ਚ ‘ਘਰ ਘਰ ਰੁਜ਼ਗਾਰ’ ਸਕੀਮ ਲਈ ਰੁਜ਼ਗਾਰ ਉਡੀਕਦੇ ਨੌਜਵਾਨਾਂ ਲਈ ਹੁਣ ਨਵੇਂ ਰਾਹ ਬੰਦ ਹੋ ਗਏ ਹਨ। ਊਰਜਾ ਵਿਭਾਗ ਤਰਫ਼ੋਂ ਦੋ ਮੀਟਿੰਗਾਂ ਜ਼ਰੀਏ ਅਹਿਮ ਫੈਸਲੇ ਲਏ ਗਏ ਹਨ ਜਿਨ੍ਹਾਂ ਨੂੰ ਮੁਲਾਜ਼ਮਾਂ ਦੇ ਵਿਰੋਧ ਦੇ ਡਰੋ ਗੁਪਤ ਰੱਖਿਆ ਗਿਆ ਹੈ। ਵਧੀਕ ਮੁੱਖ ਸਕੱਤਰ (ਪਾਵਰ) ਦੀ ਪ੍ਰਧਾਨਗੀ ਹੇਠ 22 ਜੁਲਾਈ ਨੂੰ ਉੱਚ ਪੱਧਰੀ ਮੀਟਿੰਗ ਹੋਈ ਹੈ ਜਿਸ ਵਿਚ ਢਾਈ ਦਰਜਨ ਦੇ ਕਰੀਬ ਫੈਸਲੇ ਲਏ ਗਏ ਹਨ। ਅਗਸਤ ਦੇ ਪਹਿਲੇ ਹਫਤੇ ਜੋਂ ਮੀਟਿੰਗ ਦੀ ਕਾਰਵਾਈ ਜਾਰੀ ਹੋਈ ਹੈ, ਉਸ ਦੇ ਏਜੰਡਾ ਨੰਬਰ 26 ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪਾਵਰਕੌਮ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਵਿਚ ਲੰਘੇ ਇੱਕ ਸਾਲ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਵੇਰਵਿਆਂ ਅਨੁਸਾਰ ਪਾਵਰਕੌਮ ਵਿਚ 75,757 ਅਸਾਮੀਆਂ ਸੈਕਸ਼ਨ ਹਨ ਜਿਨ੍ਹਾਂ ਚੋਂ 40,483 ਅਸਾਮੀਆਂ ਖਾਲੀ ਪਈਆਂ ਹਨ। ਫੈਸਲੇ ਦੀ ਨਜ਼ਰ ਵਿਚ ਦੇਖੀਏ ਤਾਂ ਗਰੁੱਪ ਏ ਦੀਆਂ 761, ਗਰੁੱਪ ਬੀ ਦੀਆਂ 2862, ਗਰੁੱਪ ਸੀ ਦੀਆਂ 30,702 ਅਤੇ ਗਰੁੱਪ ਡੀ ਦੀਆਂ 6158 ਅਸਾਮੀਆਂ ਨੂੰ ਖਤਮ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਤੋਂ ਬਿਨ੍ਹਾਂ ਪਾਵਰਕੌਮ ਦੇ ਜੋ 6427 ਡੇਲੀ ਵੇਜ਼ਿਜ਼, ਵਰਕ ਚਾਰਜ ਅਤੇ ਠੇਕਾ ਪ੍ਰਣਾਲੀ ਵਾਲੇ ਮੁਲਾਜ਼ਮ ਹਨ, ਉਨ੍ਹਾਂ ’ਤੇ ਵੀ 20 ਫੀਸਦੀ ਕੱਟ ਲਾਇਆ ਜਾਣਾ ਹੈ। ਪੰਜਾਬ ਵਿਚ ਪਾਵਰਕੌਮ ਦੇ ਦਫ਼ਤਰਾਂ ਅਤੇ ਫੀਲਡ ਵਿਚ ਇਸ ਵੇਲੇ ਜੇ.ਈਜ ਅਤੇ ਕਲਰਕਾਂ ਦੀ ਵੱਡੀ ਘਾਟ ਹੈ।ਇਵੇਂ ਹੀ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀਆਂ ਇੱਕ ਸਾਲ ਖਾਲੀ ਪਈਆਂ ਅਸਾਮੀਆਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਤਰਫੋਂ ਹਰੀ ਝੰਡੀ ਮਿਲਣ ਮਗਰੋਂ ਹੁਣ ਅਸਾਮੀਆਂ ਨੂੰ ਖਤਮ ਕਰਨ ਦਾ ਏਜੰਡਾ ਪਾਵਰਕੌਮ ਦੇ ਬੋਰਡ ਆਫ ਡਾਇਰੈਕਟਰਜ਼ ਕੋਲ ਲੱਗੇਗਾ। ਬਠਿੰਡਾ ਥਰਮਲ ਪਹਿਲਾਂ ਹੀ ਸਰਕਾਰ ਬੰਦ ਕਰ ਚੁੱਕੀ ਹੈ ਅਤੇ ਆਹਲੂਵਾਲੀਆ ਕਮੇਟੀ ਨੇ ਰੋਪੜ ਅਤੇ ਲਹਿਰਾ ਮੁਹੱਬਤ ’ਤੇ ਵੀ ਤਲਵਾਰ ਲਟਕਾ ਦਿੱਤੀ ਹੈ।ਇਸੇ ਤਰ੍ਹਾਂ ਪਾਣੀ ਬਚਾਓ,ਪੈਸਾ ਬਚਾਓ ਸਕੀਮ, ਬਿਜਲੀ ਚੋਰੀ ਰੋਕਣ ਅਤੇ ਬਿਜਲੀ ਸੁਧਾਰਾਂ ਬਾਰੇ ਵੀ ਫੈਸਲੇ ਲਏ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਵਿਚ ਇਸ ਵੇਲੇ 97.49 ਲੱਖ ਖਪਤਕਾਰ ਹਨ ਜਿਨ੍ਹਾਂ ਨੂੰ ਕਿਸੇ ਨਾ ਕਿਸੇ ਰੂਪ ਵਿਚ ਇਨ੍ਹਾਂ ਫੈਸਲਿਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਦੂਸਰੀ ਮੀਟਿੰਗ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੀ ਪ੍ਰਧਾਨਗੀ ਹੇਠ 21 ਜੁਲਾਈ ਨੂੰ ਹੋਈ ਹੈ ਜਿਸ ਵਿਚ ਲਹਿਰਾ ਮੁਹੱਬਤ ਅਤੇ ਰੋਪੜ ਥਰਮਲ ਨਾਲ ਸਬੰਧਿਤ ਕਈ ਫੈਸਲੇ ਲਏ ਗਏ ਹਨ ਜੋ ਮੁਲਾਜ਼ਮਾਂ ਦੇ ਖ਼ਿਲਾਫ਼ ਭੁਗਤਦੇ ਹਨ। ਇਨ੍ਹਾਂ ਫੈਸਲਿਆਂ ਵਿਚ ਪੈਸਕੋ ਮੁਲਾਜ਼ਮਾਂ ਵਿਚ 20 ਫੀਸਦੀ ਕਟੌਤੀ ਕੀਤੀ ਜਾਣੀ ਹੈ। ਮੋਟੇ ਤੌਰ ’ਤੇ ਦੇਖੀਏ ਤਾਂ ਪੈਸਕੋ ਰਾਹੀਂ ਰੱਖੇ 1284 ਮੁਲਾਜ਼ਮਾਂ ਨੂੰ ਘਰੇ ਤੋਰਿਆ ਜਾਵੇਗਾ। ਰੋਪੜ ਥਰਮਲ ਪਲਾਂਟ ਦੇ 200 ਸੁਰੱਖਿਆ ਮੁਲਾਜ਼ਮਾਂ ਦੀ ਕਟੌਤੀ ਕਰਨ ਲਈ ਸੰਭਾਵਨਾ ਤਲਾਸ਼ਣ ਲਈ ਆਖਿਆ ਹੈ ਅਤੇ ਇਸੇ ਤਰ੍ਹਾਂ ਲਹਿਰਾ ਥਰਮਲ ਦੇ ਠੇਕਾ ਪ੍ਰਣਾਲੀ ਵਾਲੇ 1700 ਕਾਮਿਆਂ ਚੋਂ 200 ਦੀ ਕਟੌਤੀ ਕਰਨ ਲਈ ਆਖਿਆ ਗਿਆ ਹੈ।
ਰੋਪੜ ਥਰਮਲ ਵਿਚ ਤਰਸ ਦੇ ਅਧਾਰ ’ਤੇ ਨੌਕਰੀ ਲੈਣ ਵਾਲੇ ਮੁਲਾਜ਼ਮਾਂ ਦੀ ਨਵੀਂ ਪੋਸਟਿੰਗ ਨਾ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਇਹ ਫੈਸਲੇ ਦੋਵੇਂ ਥਰਮਲ ਦੀ ਜਨਰੇਸ਼ਨ ਖਰਚ ਘੱਟ ਕਰਨ ਦੇ ਮੱਦੇਨਜ਼ਰ ਲਏ ਗਏ ਹਨ।ਪੰਜਾਬੀ ਟ੍ਰਿਬਿਊਨ ਕੋਲ ਇਨ੍ਹਾਂ ਮੀਟਿੰਗਾਂ ਦੇ ਫੈਸਲੇ ਮੌਜੂਦ ਹਨ ਪ੍ਰੰਤੂ ਪਾਵਰਕੌਮ ਦੇ ਚੇਅਰਮੈਨ ਸ੍ਰੀ ਵੇਨੂੰ ਪ੍ਰਸ਼ਾਦ ਨੇ ਸਾਫ ਇਨਕਾਰ ਕਰ ਦਿੱਤਾ ਕਿ ਕੋਈ ਮੀਟਿੰਗ ਹੋਈ ਹੀ ਨਹੀਂ ਹੈ। ਸਰਕਾਰੀ ਸੂਤਰਾਂ ਆਖਦੇ ਹਨ ਕਿ ਵਾਧੂ ਅਸਾਮੀਆਂ ਨੂੰ ਖਤਮ ਕੀਤਾ ਜਾਵੇਗਾ ਜੋ ਖਾਲੀ ਪਈਆਂ ਹਨ। ਸੂਤਰ ਆਖਦੇ ਹਨ ਕਿ ਪ੍ਰਾਈਵੇਟ ਕੰਪਨੀਆਂ ਲਈ ਏਦਾਂ ਦੇ ਫੈਸਲੇ ਲੈ ਕੇ ਗਰਾਊਂਡ ਤਿਆਰ ਕੀਤਾ ਜਾ ਰਿਹਾ ਹੈ।

No comments:
Post a Comment